ਦੇਸ਼ ਦੇ ਕਈ ਰਾਜਾਂ ਵਿੱਚ ਡਿੱਗਦੇ ਤਾਪਮਾਨ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ । ਪਹਾੜਾਂ ‘ਤੇ ਹੋ ਰਹੀ ਲਗਾਤਾਰ ਬਰਫਬਾਰੀ ਕਾਰਨ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ । ਪੰਜਾਬ ਵਿੱਚ ਹੁਣ ਠੰਡ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਜ਼ਿਲ੍ਹਿਆਂ ਵਿੱਚ ਪਾਰਾ 6 ਡਿਗਰੀ ਤੋਂ ਵੀ ਹੇਠਾਂ ਆ ਗਿਆ ਹੈ। ਮਾਸੂਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਹੋਰ ਵੀ ਜ਼ਿਆਦਾ ਠੰਡ ਵਧੇਗੀ। ਇਸ ਤੋਂ ਇਲਾਵਾ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਪਾਰਾ ਡਿੱਗ ਰਿਹਾ ਹੈ । ਮੌਸਮ ਵਿਭਾਗ ਨੇ ਕੁਝ ਸੂਬਿਆਂ ਵਿੱਚ ਸੀਤ ਲਹਿਰ ਲਈ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਨੇ ਦਿੱਲੀ ਵਿੱਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ । ਸਵੇਰ ਅਤੇ ਸ਼ਾਮ ਨੂੰ ਠੰਡ ਵਿੱਚ ਹੋਰ ਵਾਧਾ ਹੋ ਸਕਦਾ ਹੈ। ਹਾਲਾਂਕਿ ਸੂਬੇ ਵਿੱਚ ਧੁੰਦ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ।
ਪਹਾੜਾਂ ‘ਤੇ ਬਰਫਬਾਰੀ ਦਾ ਅਸਰ ਯੂਪੀ ਦੇ ਕੁਝ ਹਿੱਸਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ । ਸਵੇਰੇ-ਸ਼ਾਮ ਠੰਡ ਵਧਣ ਲੱਗੀ ਹੈ । ਪੱਛਮੀ ਯੂਪੀ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਦੁਪਹਿਰ ਨੂੰ ਧੁੱਪ ਨਿਕਲ ਰਹੀ ਹੈ। ਇਸ ਤੋਂ ਇਲਾਵਾ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ। ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ। ਰਾਜਧਾਨੀ ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਊਨਾ, ਮੰਡੀ ਅਤੇ ਸੋਲਨ ਵਿੱਚ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ।
ਇਹ ਵੀ ਪੜ੍ਹੋ: ED ਦੇ ਨਾਂ ‘ਤੇ ਹੁਣ ਨਹੀਂ ਹੋ ਸਕੇਗੀ ਠੱਗੀ, ਸੰਮਨਾਂ ‘ਤੇ ਚਿਪਕਾਇਆ ਜਾਵੇਗਾ QR ਕੋਡ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਗਾਜ਼ੀਆਬਾਦ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਸਵੇਰੇ ਹਲਕੀ ਧੁੰਦ ਪੈ ਸਕਦੀ ਹੈ। ਗਾਜ਼ੀਆਬਾਦ ਵਿੱਚ ਅਗਲੇ ਕੁਝ ਦਿਨਾਂ ਤੱਕ ਤਾਪਮਾਨ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: