ਪੰਜਾਬ ਕਾਂਗਰਸ ‘ਚ ਜਾਰੀ ਕਾਟੋ-ਕਲੇਸ਼ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦਰਅਸਲ, ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ।
ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਇੱਕ ਵਾਰ ਫਿਰ ਦਿੱਲੀ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ‘ਚ ਕੈਪਟਨ ਕਰਨਗੇ ਵੱਡਾ ਧਮਾਕਾ ! ਅਗਲੇ 15 ਦਿਨਾਂ ‘ਚ ਕਰ ਸਕਦੇ ਨੇ ਇਹ ਐਲਾਨ
ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਹਾਲੇ ਸਿੱਧੂ ਹੀ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਇਸ ਵਿਚਾਲੇ ਅੱਜ ਜਲੰਧਰ ਪਹੁੰਚੇ ਪੰਜਾਬ ਦੇ ਕੈਬਿਨੇਟ ਮੰਤਰੀ ਪਰਗਟ ਸਿੰਘ ਵੱਲੋਂ ਵੱਡਾ ਦਾਅਵਾ ਕਰਦਿਆਂ ਕਿਹਾ ਗਿਆ ਹੈ ਕਿ ਨਵਜੋਤ ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਦਾ ਮਾਮਲਾ ਹੱਲ ਹੋ ਗਿਆ ਹੈ, ਯਾਨੀ ਸਿੱਧੂ ਹੀ ਪ੍ਰਧਾਨ ਰਹਿਣਗੇ ।
ਉਨ੍ਹਾਂ ਕਿਹਾ ਕਿ ਨਵੀਂ ਬਣੀ ਸਰਕਾਰ ਕੋਲੋਂ ਗਲਤੀ ਹੋ ਜਾਂਦੀ ਹੈ, ਜਿਸ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਇੱਕ ਨਵੀਂ ਕਮੇਟੀ ਬਣਾਈ ਜਾ ਰਹੀ ਹੈ, ਜੋ ਨਵੇਂ-ਪੁਰਾਣੇ ਸਾਰੇ ਫੈਸਲਿਆਂ ਦਾ ਵਿਸ਼ਲੇਸ਼ਣ ਕਰੇਗੀ।
ਗੌਰਤਲਬ ਹੈ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਬਾਅਦ ਚੰਨੀ ਦੀ ਸੀਨੀਅਰ ਆਗੂਆਂ ਨਾਲ ਇਹ ਪਹਿਲੀ ਮੀਟਿੰਗ ਹੈ । ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਹੋਈ ਬੈਠਕ ਵਿੱਚ ਸਿੱਧੂ ਮਨਾਉਣ ਲਈ ਜੋ ਰਸਤਾ ਕੱਢਿਆ ਗਿਆ ਹੈ, ਉਸ ਨਾਲ ਸਰਕਾਰ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਸਕਦਾ ਹੈ ।