ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਸਫਲਤਾ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮਿਸ਼ਨ-27 ਲਈ ਅੱਜ ਪੰਜਾਬ ਕਾਂਗਰਸ ਦੇ ਆਗੂਆਂ ਦੀ ਮੀਟਿੰਗ ਪਾਰਟੀ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਹੇਠ ਦਿੱਲੀ ਵਿਖੇ ਹੋਈ।

Punjab Congress leaders meeting
ਇਹ ਵੀ ਪੜ੍ਹੋ : ਬਾਬਾ ਬਕਾਲਾ : ਗੁਰਦੁਆਰਾ ਸਾਹਿਬ ‘ਚ ਸੇਵਾ ਕਰਦਿਆਂ ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ
ਇਸ ਮੀਟਿੰਗ ਵਿੱਚ ਸਮੁੱਚੀ ਸੀਨੀਅਰ ਲੀਡਰਸ਼ਿਪ ਇਕੱਠੀ ਮੌਜੂਦ ਰਹੀ। ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਵਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਸਮੇਤ ਸਾਰੇ ਸੰਸਦ ਮੈਂਬਰ ਤੇ ਸਾਬਕਾ ਵਿਧਾਇਕ ਤੇ ਮੰਤਰੀ ਹਾਜ਼ਰ ਸਨ। ਇਸ ਮੀਟਿੰਗ ‘ਚ ਸੂਬੇ ਦੇ ਹਾਲਾਤਾਂ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
