ਪੰਜਾਬ ਵਿੱਚ ਕਾਂਗਰਸ ਨੂੰ ਇਸੇ ਮਹੀਨੇ ਨਵਾਂ ਪ੍ਰਧਾਨ ਮਿਲ ਸਕਦਾ ਹੈ । ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ । ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਤੋਂ ਕਾਂਗਰਸ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ । ਹੁਣ ਸ਼ਨੀਵਾਰ ਨੂੰ ਦਿੱਲੀ ਵਿੱਚ ਕਾਂਗਰਸ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਸਾਰੇ ਜਨਰਲ ਸਕੱਤਰ ਅਤੇ ਇੰਚਾਰਜ ਬੁਲਾਏ ਗਏ ਹਨ। ਇਸ ਮੀਟਿੰਗ ਵਿੱਚ ਸੋਨੀਆ ਗਾਂਧੀ ਮੌਜੂਦ ਨਹੀਂ ਹੋਵੇਗੀ ਜਦਕਿ ਇਸ ਦੀ ਅਗਵਾਈ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਕਰਨਗੇ।
ਇਸ ਦੌਰਾਨ ਪ੍ਰਿਯੰਕਾ ਗਾਂਧੀ ਵੀ ਮੌਜੂਦ ਰਹੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਜੇ ਪ੍ਰਿਯੰਕਾ ਗਾਂਧੀ ਨੇ ਕਿਹਾ ਤਾਂ ਸਿੱਧੂ ਨੂੰ ਫਿਰ ਤੋਂ ਪ੍ਰਧਾਨਗੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀ. ਐੱਮ. ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਵੀ ਦਾਅਵੇਦਾਰ ਹਨ। ਉੱਥੇ ਹੀ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ’ਤੇ ਵੀ ਕਾਂਗਰਸ ਦਾਅ ਖੇਡ ਸਕਦੀ ਹੈ।
ਇਹ ਵੀ ਪੜ੍ਹੋ: PM ਮੋਦੀ ਨੂੰ ਮਿਲਣਗੇ ਪੰਜਾਬ ਦੇ ਸੀਐੱਮ ਭਗਵੰਤ ਮਾਨ, ਅੱਜ ਦੁਪਹਿਰ 1 ਵਜੇ ਦਿੱਲੀ ‘ਚ ਹੋਵੇਗੀ ਮੁਲਾਕਾਤ
ਪੰਜਾਬ ’ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਨੇ ਨਹੀਂ ਲਈ ਹੈ। ਸੰਗਠਨ ਪ੍ਰਧਾਨ ਹੋਣ ਦੇ ਨਾਤੇ ਸਿੱਧੂ ਨੇ ਵੀ ਇਸ ਤੋਂ ਇਨਕਾਰ ਕਰ ਦਿੱਤਾ। ਸਿੱਧੂ ਦਾ ਤਰਕ ਹੈ ਕਿ ਇਹ ਚੋਣਾਂ ਉਨ੍ਹਾਂ ਦੀ ਨਹੀਂ ਸਗੋਂ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਲੜੀਆਂ ਗਈਆਂ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਵੀ ਭੇਜੇ ਅਸਤੀਫ਼ੇ ਵਿੱਚ ਸਿਰਫ਼ ਸੋਨੀਆ ਗਾਂਧੀ ਦੀ ਇੱਛਾ ਦਾ ਹਵਾਲਾ ਦਿੱਤਾ ਸੀ। ਦੱਸ ਦੇਈਏ ਕਿ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਜੀਵਨਜੋਤ ਕੌਰ ਤੋਂ ਹਾਰ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: