ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਵੀਰਵਾਰ ਨੂੰ 24 ਘੰਟਿਆਂ ਦੌਰਾਨ 229 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 2 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਵਿੱਚ ਸੰਕ੍ਰਮਣ ਦਰ 1.89 ਫ਼ੀਸਦੀ ਰਿਕਾਰਡ ਕੀਤੀ ਗਈ ਹੈ। ਮੋਹਾਲੀ ਸਣੇ ਛੇ ਜ਼ਿਲ੍ਹਿਆਂ ਵਿੱਚ ਹਾਲਾਤ ਬਹੁਤ ਜ਼ਿਆਦਾ ਖਰਾਬ ਹੋ ਗਏ ਹਨ। ਪੰਜਾਬ ਦੀ ਆਰਥਿਕ ਰਾਜਧਾਨੀ ਕਹੇ ਜਾਣ ਵਾਲੇ ਮੋਹਾਲੀ ਵਿੱਚ 54 ਤੇ ਲੁਧਿਆਣਾ ਵਿੱਚ 35 ਨਵੇਂ ਮਰੀਜ਼ ਮਿਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਅਨੁਸਾਰ ਮੋਹਾਲੀ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਦੋ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 28, ਪਟਿਆਲਾ ਵਿੱਚ 19, ਫਤਹਿਗੜ੍ਹ ਸਾਹਿਬ ਵਿੱਚ 12, ਫਾਜ਼ਿਲਕਾ ਵਿੱਚ 11, SBS ਨਗਰ ਵਿੱਚ 10, ਅੰਮ੍ਰਿਤਸਰ ਵਿੱਚ 9, ਮਾਨਸਾ ਤੇ ਪਠਾਨਕੋਟ ਵਿੱਚ 8-8, ਹੁਸ਼ਿਆਰਪੁਰ ਵਿੱਚ 7, ਫਰੀਦਕੋਟ ਤੇ ਰੋਪੜ ਵਿੱਚ 5-5, ਬਠਿੰਡਾ ਵਿੱਚ 4 ਨਵੇਂ ਮਰੀਜ਼ ਮਿਲੇ ਹਨ।
ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ
ਦੱਸ ਦੇਈਏ ਕਿ ਅਪ੍ਰੈਲ ਮਹੀਨੇ ਤੋਂ ਲੈ ਕੇ ਹੁਣ ਤੱਕ 5070 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ ਤੇ 37 ਮਰੀਜ਼ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਪੰਜਾਬ ਵਿੱਚ ਚਿੰਤਾ ਦੀ ਗੱਲ ਇਹ ਹੈ ਕਿ ਇੱਥੇ ਤੇਜ਼ੀ ਨਾਲ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। 7 ਜੁਲਾਈ ਨੂੰ ਐਕਟਿਵ ਕੇਸਾਂ ਦੀ ਗਿਣਤੀ 1070 ਦਰਜ ਕੀਤੀ ਗਈ, ਜਦਕਿ 11 ਜੂਨ ਨੂੰ ਇਨ੍ਹਾਂ ਕੇਸਾਂ ਵਿੱਚ 235 ਨਵੇਂ ਕੇਸਾਂ ਦਾ ਵਾਧਾ ਦਰਜ ਕੀਤਾ ਗਿਆ ਸੀ। 27 ਦਿਨਾਂ ਵਿੱਚ ਸੂਬੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਵਿੱਚ 835 ਦਾ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: