ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਹੌਲੀ-ਹੌਲੀ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 354 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਇਸ ਦੌਰਾਨ 5 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਸੂਬੇ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਮੋਹਾਲੀ ਵਿੱਚ ਸਾਹਮਣੇ ਆ ਰਹੇ ਹਨ। ਮੋਹਾਲੀ ਵਿੱਚ ਸਭ ਤੋਂ ਵੱਧ 89 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਜਿਸ ਕਾਰਨ ਸੂਬੇ ਦਾ ਸੰਕ੍ਰਮਣ ਦਰ 3.24 ਫ਼ੀਸਦੀ ਰਿਕਾਰਡ ਕੀਤੀ ਗਈ।
ਸਿਹਤ ਵਿਭਾਗ ਅਨੁਸਾਰ ਬੁੱਧਵਾਰ ਨੂੰ ਜਲੰਧਰ, ਲੁਧਿਆਣਾ, ਮੁਕਤਸਰ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ ਕੋਰੋਨਾ ਸੰਕ੍ਰਮਣ ਨਾਲ ਇੱਕ-ਇੱਕ ਮੌਤ ਹੋਈ ਹੈ। ਸੂਬੇ ਵਿੱਚ 354 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੋਹਾਲੀ ਤੋਂ ਬਾਅਦ ਲੁਧਿਆਣਾ ਵਿੱਚ 45, ਪਟਿਆਲਾ ‘ਚ 30, ਜਲੰਧਰ ‘ਚ 26, ਰੋਪੜ ‘ਚ 25, ਬਠਿੰਡਾ ‘ਚ 22 ਅਤੇ ਫਤਿਹਗੜ੍ਹ ਸਾਹਿਬ ‘ਚ 19 ਮਰੀਜ਼ ਸਾਹਮਣੇ ਆਏ । ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ 92 ਮਰੀਜ਼ ਆਕਸੀਜਨ ਸਪੋਰਟ ’ਤੇ ਹਨ ਜਦਕਿ 32 ਮਰੀਜ਼ ਆਈਸੀਯੂ ਵਿੱਚ ਹਨ। 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 1821 ਹੋ ਗਈ ਹੈ। 414 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। 14,04,860 ਲੋਕਾਂ ਦੇ ਸੈਂਪਲਾਂ ਦੀ ਜਾਂਚ ਵਿੱਚ 19,627 ਲੋਕਾਂ ਵਿੱਚ ਸੰਕ੍ਰਮਣ ਦੀ ਪੁਸ਼ਟੀ ਹੋਈ ਹੈ। ਇੱਥੇ ਰਾਹਤ ਵਾਲੀ ਗੱਲ ਇਹ ਹੈ ਕਿ ਹਸਪਤਾਲ ‘ਚ ਦਾਖਲ 17,621 ਲੋਕ ਠੀਕ ਹੋ ਕੇ ਡਿਸਚਾਰਜ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: