ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30 ਨਵੇਂ ਮਰੀਜ਼ ਮਿਲੇ ਹਨ, ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 113 ਹੋ ਗਈ ਹੈ । ਇਨ੍ਹਾਂ ਵਿੱਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ । ਉੱਥੇ ਹੀ ਹੁਣ 11 ਜ਼ਿਲ੍ਹਿਆਂ ਵਿੱਚ ਕੋਰੋਨਾ ਮਾਮਲੇ ਸਾਹਮਣੇ ਆਏ ਹਨ । ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ । ਇਸ ਦੇ ਮੱਦੇਨਜ਼ਰ ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।
ਪੰਜਾਬ ਵਿੱਚ ਸਭ ਤੋਂ ਵੱਧ 7 ਮਾਮਲੇ ਹੁਸ਼ਿਆਰਪੁਰ ਤੋਂ ਸਾਹਮਣੇ ਆਏ ਹਨ ਅਤੇ ਮੋਹਾਲੀ ਵਿੱਚ 5 ਮਰੀਜ਼ ਸਾਹਮਣੇ ਆਏ ਹਨ । ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਪਾਜ਼ਿਟਿਵਿਟੀ ਦਰ ਵੀ 1% ਤੋਂ ਉੱਪਰ ਹੈ। ਇਸ ਤੋਂ ਇਲਾਵਾ ਜਲੰਧਰ ਤੇ ਪਟਿਆਲਾ ਵਿੱਚ 4-4, ਫਰੀਦਕੋਟ, ਲੁਧਿਆਣਾ ਤੇ ਪਠਾਨਕੋਟ ਵਿੱਚ 2-2 ਮਰੀਜ਼ ਮਿਲੇ ਹਨ। ਫਤਿਹਗੜ੍ਹ ਸਾਹਿਬ, ਕਪੂਰਥਲਾ ਤੇ ਮੁਕਤਸਰ ਵਿੱਚ 1-1 ਮਰੀਜ਼ ਪਾਇਆ ਗਿਆ। ਜਿਸ ਕਰਨ ਸੂਬੇ ਵਿੱਚ ਫਿਲਹਾਲ ਪਾਜ਼ੀਟੀਵਿਟੀ ਦਰ 0.31% ਹੈ।
ਇਹ ਵੀ ਪੜ੍ਹੋ: ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’
ਪੰਜਾਬ ‘ਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੀ ਅਲਰਟ ਮੋਡ ‘ਤੇ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਹੁਣ ਚਿੰਤਾ ਦੀ ਕੋਈ ਗੱਲ ਨਹੀਂ। ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਮਾਸਕ ਪਾਉਣੇ ਚਾਹੀਦੇ ਹਨ ਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਹਾਲਾਂਕਿ ਇਸ ਬੈਠਕ ਵਿੱਚ ਇਹ ਵੀ ਚਰਚਾ ਹੋਈ ਕਿ ਜੇਕਰ ਮਾਮਲਿਆਂ ਵਿੱਚ ਵਾਧਾ ਹੁੰਦਾ ਹੈ ਤਾਂ ਸਰਕਾਰ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਸਕਦੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”