ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਵੱਧ ਕੇ 284 ਹੋ ਗਏ ਹਨ। ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 23 ਨਵੇਂ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਵਿੱਚ ਕੋਰੋਨਾ ਐਕਟਿਵ ਮਾਮਲਿਆਂ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਉੱਪਰ ਹੈ, ਜਿੱਥੇ 135 ਐਕਟਿਵ ਕੇਸ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਮੋਹਾਲੀ ਵਿੱਚ 67 ਤੇ ਤੀਜੇ ਨੰਬਰ ‘ਤੇ ਲੁਧਿਆਣਾ ਵਿੱਚ 22 ਐਕਟਿਵ ਮਾਮਲੇ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 16, ਬਠਿੰਡਾ ਵਿੱਚ 11 ਤੇ ਜਲੰਧਰ ਵਿੱਚ 10 ਐਕਟਿਵ ਕੇਸ ਹਨ। ਉੱਥੇ ਹੀ ਮੁਕਤਸਰ, ਕਪੂਰਥਲਾ, ਫਿਰੋਜ਼ਪੁਰ, ਸੰਗਰੂਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ ਵਿੱਚ ਕੋਰੋਨਾ ਦਾ ਕੋਈ ਵੀ ਐਕਟਿਵ ਕੇਸ ਨਹੀਂ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਕੋਰੋਨਾ ਦੇ 820 ਮਰੀਜ਼ ਮਿਲ ਚੁੱਕੇ ਹਨ। ਇਨ੍ਹਾਂ ਵਿੱਚੋਂ 4 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਹੀ 620 ਲੋਕ ਠੀਕ ਹੋ ਚੁੱਕੇ ਹਨ। ਮਰੀਜ਼ ਮਿਲਣ ਦੇ ਮਾਮਲੇ ਵਿੱਚ ਸਭ ਤੋਂ ਟਾਪ ‘ਤੇ ਪਟਿਆਲਾ ਜ਼ਿਲ੍ਹਾ ਹੈ। ਜਿੱਥੇ 38 ਦਿਨਾਂ ਵਿੱਚ 188 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਮੋਹਾਲੀ ਜ਼ਿਲ੍ਹਾ ਹੈ, ਜਿੱਥੇ 175 ਕੋਰੋਨਾ ਕੇਸ ਸਾਹਮਣੇ ਆਏ ਹਨ। ਲੁਧਿਆਣਾ ਵਿੱਚ 111 ਤੇ ਜਲੰਧਰ ਵਿੱਚ 80 ਮਰੀਜ਼ ਮਿਲੇ ਹਨ। ਬਾਕੀ ਜ਼ਿਲ੍ਹਿਆਂ ਵਿੱਚ ਇਹ ਗਿਣਤੀ 50 ਤੋਂ ਘੱਟ ਹੈ।
ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’
ਪੰਜਾਬ ਵਿੱਚ ਹਾਲੇ ਐਕਟਿਵ ਕੇਸਾਂ ਵਿੱਚੋਂ 5 ਮਰੀਜ਼ਾਂ ਦੀ ਸਥਿਤੀ ਚਿੰਤਾਜਨਕ ਹੈ। ਇਨ੍ਹਾਂ ਵਿੱਚੋਂ 4 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਇੱਕ ਮਰੀਜ਼ ਨੂੰ ICU ਵਿੱਚ ਭਰਤੀ ਕੀਤਾ ਗਿਆ ਹੈ। ਹੁਣ ਤੱਕ ਗੁਰਦਸਪੂਰ, ਮੋਗਾ, ਲੁਧਿਆਣਾ ਤੇ ਕਪੂਰਥਲਾ ਵਿੱਚ 4 ਮਰੀਜ਼ ਦਮ ਤੋੜ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: