ਪੰਜਾਬ ਵਿੱਚ ਕੋਰੋਨਾ ਦੀ ਮੱਠੀ ਰਫ਼ਤਾਰ ਜਾਨਲੇਵਾ ਸਾਬਿਤ ਹੋ ਰਹੀ ਹੈ । ਵੀਰਵਾਰ ਨੂੰ ਮੋਹਾਲੀ ਵਿੱਚ ਕੋਰੋਨਾ ਕਾਰਨ ਇੱਕ ਮਰੀਜ਼ ਨੇ ਦਮ ਤੋੜ ਦਿੱਤਾ । ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਇਹ ਛੇਵੀਂ ਮੌਤ ਹੈ । ਇਸ ਤੋਂ ਪਹਿਲਾਂ ਲੁਧਿਆਣਾ, ਗੁਰਦਾਸਪੁਰ, ਮੁਕਤਸਰ, ਮੋਗਾ ਅਤੇ ਮਾਨਸਾ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ । ਖਾਸ ਗੱਲ ਇਹ ਹੈ ਕਿ ਹੁਣ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਵੀਰਵਾਰ ਨੂੰ 10,603 ਸੈਂਪਲ ਲੈ ਕੇ 10,512 ਟੈਸਟਿੰਗ ਕੀਤੀ ਗਈ।
ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 4 ਨਵੇਂ ਮਰੀਜ਼ ਮਿਲੇ ਹਨ । ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿੱਚ 3-3 ਨਵੇਂ ਮਾਮਲੇ ਸਾਹਮਣੇ ਆਏ ਹਨ । ਬਠਿੰਡਾ, ਫਾਜ਼ਿਲਕਾ, ਪਠਾਨਕੋਟ ਅਤੇ ਰੋਪੜ ਵਿੱਚ ਵੀ ਇੱਕ-ਇੱਕ ਕੇਸ ਮਿਲਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਕੱਲ੍ਹ ਕੋਈ ਕੇਸ ਸਾਹਮਣੇ ਨਹੀਂ ਆਇਆ। ਪੰਜਾਬ ਵਿੱਚ ਕੁੱਲ 17 ਮਾਮਲੇ ਸਾਹਮਣੇ ਆਏ ਹਨ । ਇਸ ਦੌਰਾਨ ਸਕਾਰਾਤਮਕਤਾ ਦਰ 0.16% ਰਹੀ।
ਦੱਸ ਦੇਈਏ ਕਿ ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ 109 ਐਕਟਿਵ ਕੇਸ ਹਨ । ਇਨ੍ਹਾਂ ਵਿੱਚੋਂ ਸਭ ਤੋਂ ਵੱਧ 44 ਮਰੀਜ਼ ਮੋਹਾਲੀ ਵਿੱਚ ਹਨ। ਇਸ ਤੋਂ ਬਾਅਦ ਲੁਧਿਆਣਾ ਵਿੱਚ 13, ਜਲੰਧਰ ਵਿੱਚ 10 ਮਾਮਲੇ ਹਨ । ਅੰਮ੍ਰਿਤਸਰ ਵਿੱਚ 8 ਐਕਟਿਵ ਕੇਸ ਹਨ । ਮੁਕਤਸਰ, ਕਪੂਰਥਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਤਰਨਤਾਰਨ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਕੋਈ ਐਕਟਿਵ ਕੇਸ ਨਹੀਂ ਹੈ । ਬਾਕੀ ਜ਼ਿਲ੍ਹਿਆਂ ਵਿੱਚ 10 ਤੋਂ ਘੱਟ ਐਕਟਿਵ ਕੇਸ ਬਚੇ ਹਨ।
ਵੀਡੀਓ ਲਈ ਕਲਿੱਕ ਕਰੋ -: