ਪੰਜਾਬ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਰਫ਼ਤਾਰ ਫੜ੍ਹ ਲਈ ਹੈ। ਸੂਬੇ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ । ਸਿਹਤ ਵਿਭਾਗ ਅਨੁਸਾਰ ਪਿਛਲੇ ਚਾਰ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਵਿੱਚ ਇਕ ਦਿਨ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ। ਮੰਗਲਵਾਰ ਨੂੰ ਸੂਬੇ ਵਿੱਚ 105 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸੂਬੇ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 625 ਹੋ ਗਈ ਹੈ।
ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਕਿਸੇ ਵੀ ਕੋਰੋਨਾ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਮੰਗਲਵਾਰ ਨੂੰ ਕੋਰੋਨਾ ਦੇ 11,313 ਸੈਂਪਲ ਲੈ ਕੇ 8300 ਟੈਸਟ ਕੀਤੇ ਗਏ। ਸੂਬੇ ਵਿੱਚ ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਹਾਲਾਤ ਵਿਗੜਨ ਲੱਗ ਗਏ ਹਨ। ਮੰਗਲਵਾਰ ਨੂੰ ਲੁਧਿਆਣਾ ਵਿੱਚ ਤੇ ਮੋਹਾਲੀ ਵਿੱਚ 19 ਮਰੀਜ਼ ਮਿਲੇ। ਇਸ ਤੋਂ ਇਲਾਵਾ ਜਲੰਧਰ ਵਿੱਚ 14, ਪਟਿਆਲਾ ਵਿੱਚ 10 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਭ ਤੋਂ ਵੱਧ 205 ਕੋਰੋਨਾ ਮਰੀਜ਼ ਸਿਰਫ਼ ਮੁਹਾਲੀ ਜ਼ਿਲ੍ਹੇ ਵਿੱਚ ਹਨ। ਇਸਦੇ ਨਾਲ ਹੀ 11 ਮਰੀਜ਼ਾਂ ਨੂੰ ਲਾਈਫ਼ ਸੇਵਿੰਗ ਸਪੋਰਟ ‘ਤੇ ਰੱਖਿਆ ਗਿਆ ਹੈ। ਇਨ੍ਹਾਂ ਵਿੱਚ 9 ਮਰੀਜ਼ ਆਕਸੀਜਨ ਤੇ 2 ICU ਵਿੱਚ ਰੱਖੇ ਗਏ ਹਨ। ਫਿਲਹਾਲ ਵੈਂਟੀਲੇਟਰ ‘ਤੇ ਕੋਈ ਮਰੀਜ਼ ਨਹੀਂ ਹੈ।
ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ
ਦੱਸ ਦੇਈਏ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ 13 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਇਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਲੁਧਿਆਣਾ ਵਿੱਚ 6 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਮੋਹਾਲੀ ਵਿੱਚ 2 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਅਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: