ਪੰਜਾਬ ਵਿੱਚ ਕੋਰੋਨਾ ਦਿਨੋਂ-ਦਿਨ ਰਫ਼ਤਾਰ ਫੜ੍ਹਦਾ ਜਾ ਰਿਹਾ ਹੈ । ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 5778 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 39 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਦੇ ਨਵੇਂ ਮਾਮਲਿਆਂ ਨੇ ਇੱਕ ਵਾਰ ਫਿਰ ਪ੍ਰਸ਼ਾਸਨ ਦੀ ਨੀਂਦ ਉੱਡਾ ਦਿੱਤੀ ਹੈ। ਜੇਕਰ ਪੰਜਾਬ ਵਿੱਚ ਮੌਜੂਦਾ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੰਜਾਬ ਵਿੱਚ 45645 ਐਕਟਿਵ ਕੋਰੋਨਾ ਮਰੀਜ਼ ਹਨ।
ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਐੱਸ. ਏ. ਐੱਸ. ਨਗਰ ਵਿੱਚ 1097, ਲੁਧਿਆਣਾ ਵਿੱਚ 666, ਜਲੰਧਰ ਵਿੱਚ 529, ਪਟਿਆਲਾ ਵਿੱਚ 163, ਅੰਮ੍ਰਿਤਸਰ ਵਿੱਚ 455, ਫਤਿਹਗੜ੍ਹ ਸਾਹਿਬ ਵਿੱਚ 153, ਬਠਿੰਡਾ ਵਿੱਚ 376, ਤਰਨਤਾਰਨ ਵਿੱਚ 85, ਮੋਗਾ ਵਿੱਚ 221, ਕਪੂਰਥਲਾ ਵਿੱਚ 292, ਬਰਨਾਲਾ ਵਿੱਚ 83, ਫਾਜ਼ਿਲਕਾ ਵਿੱਚ 42 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਇਹ ਵੀ ਪੜ੍ਹੋ: ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ
ਦੱਸ ਦੇਈਏ ਕਿ ਹੁਣ ਤੱਕ ਪੰਜਾਬ ਵਿੱਚ ਕੋਰੋਨਾ ਦੇ 7,19,142 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 17,023 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 656474 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: