ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਹਿਰ ਮਚਾ ਰਹੀ ਹੈ । ਦੇਸ਼ ਵਿੱਚ ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਵੀ ਕੋਰੋਨਾ ਦੀ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ।
ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ ਦੇ ਯਤਨ ਵੀ ਕੀਤੇ ਜਾ ਰਹੇ ਹਨ, ਸਰਕਾਰ ਵਲੋਂ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ । ਪੰਜਾਬ ‘ਚ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਮਿਆਦ ਵੀ 31 ਮਈ ਤੱਕ ਵਧਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਅੱਜ ਯਾਨੀ ਕਿ ਵੀਰਵਾਰ ਨੂੰ ਦੁਪਹਿਰ 3 ਵਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਰਿਵੀਊ ਕਮੇਟੀ ਦੀ ਬੈਠਕ ਵੀ ਹੋਣ ਜਾ ਰਹੀ ਹੈ।
ਇਸ ਦੌਰਾਨ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਕੋਰਨਾ ਕੇਸਾਂ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਵੱਡੇ ਬੈਠਕ ਦੌਰਾਨ ਕੁੱਝ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ।
ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਬੰਦੀਆਂ ਨੂੰ ਹੋਰ ਸਖਤ ਕੀਤਾ ਜਾ ਸਕਦਾ ਹੈ । ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ ਬਾਅਦ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ’ਚ ਕਰੋਨਾ ਦੇ 6407 ਨਵੇਂ ਕੇਸ ਸਾਹਮਣੇ ਆਏ ਹਨ ਅਤੇ 208 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ 70,499 ਸਰਗਰਮ ਕੇਸ ਹਨ।