ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਰਫਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ, ਜੋ ਕਿ 25 ਫਰਵਰੀ ਤੱਕ ਜਾਰੀ ਰਹਿਣਗੀਆਂ । ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਅਨੁਸਾਰ ਸਕੂਲ-ਕਾਲਜ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਅਨੁਸਾਰ ਸਮਾਜਿਕ ਦੂਰੀ ਤੇ ਮਾਸਕ ਪਾਉਣ ਨੂੰ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰੋਗਰਾਮ ‘ਚ 50 ਫੀਸਦੀ ਨਾਲ ਇੱਕਠ ਕੀਤਾ ਜਾ ਸਕਦਾ ਹੈ। ਸਕੂਲ, ਕਾਲਜ, ਯੂਨੀਵਰਸਿਟੀ ਆਦਿ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਾਜ਼ਮੀ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ, ਕੰਪਲੈਕਸ, ਮਿਊਜ਼ੀਅਮ ਆਦਿ 75 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੈਣੀ ਜ਼ਰੂਰੀ ਹੈ। ਏਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।
ਨਵੇਂ ਆਦੇਸ਼ਾਂ ਅਨੁਸਾਰ ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ ਵਿੱਚ ਮਾਸਕ ਪਾਉਣ ਨੂੰ ਲਾਜ਼ਮੀ ਕੀਤਾ ਗਿਆ ਹੈ। ਸਰਕਾਰ ਨੇ ਹਦਾਇਤ ਦਿੱਤੀ ਹੈ ਕਿ ਪੰਜਾਬ ਵਿਚ ਐਂਟਰੀ ਲਈ ਹੁਣ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੱਗੀ ਹੋਣੀ ਜ਼ਰੂਰੀ ਹੈ। ਕੋਵਿਡ ਤੋਂ ਠੀਕ ਹੋਏ ਮਰੀਜ਼ ਦੇ ਆਉਣ ‘ਤੇ ਰੋਕ ਨਹੀਂ ਰਹੇਗੀ। ਇਸ ਤੋਂ ਇਲਾਵਾ ਜੇਕਰ ਵੈਕਸੀਨ ਨਹੀਂ ਲੱਗੀ ਤਾਂ ਰੈਪਿਡ ਟੈਸਟ ਜ਼ਰੂਰੀ ਹੋਵੇਗਾ ਨਹੀਂ ਤਾਂ ਵਿਅਕਤੀ ਕੋਲ 72 ਘੰਟੇ ਦੇ ਅੰਦਰ ਦੀ ਕੋਵਿਡ ਨੈਗੇਟਿਵ RT-PCR ਰਿਪੋਰਟ ਹੋਣੀ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: