ਪੰਜਾਬ ਵਿੱਚ ਹੁਣ ਕੋਰੋਨਾ ਦੇ ਮਾਮਲੇ ਘਟਦੇ ਨਜ਼ਰ ਆ ਰਹੇ ਹਨ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3096 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 25 ਲੋਕਾਂ ਦੀ ਮੌਤ ਹੋ ਗਈ ਹੈ।

ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਲੁਧਿਆਣਾ ਵਿੱਚ 467, ਜਲੰਧਰ ਵਿੱਚ 234, ਐੱਸ. ਏ. ਐੱਸ. ਨਗਰ ਵਿੱਚ 693, ਪਠਾਨਕੋਟ ਵਿੱਚ 28, ਪਟਿਆਲਾ ਵਿੱਚ 138, ਅੰਮ੍ਰਿਤਸਰ ਵਿੱਚ 213, ਰੋਪੜ ਵਿੱਚ 127, ਤਰਨਤਾਰਨ ਵਿੱਚ 137, ਮੋਗਾ ਵਿੱਚ 77, ਕਪੂਰਥਲਾ ਵਿੱਚ 60, ਬਰਨਾਲਾ ਵਿੱਚ 28, ਸ਼ਹੀਦ ਭਗਤ ਸਿੰਘ ਨਗਰ 62, ਫਰੀਦਕੋਟ 108, ਮੁਕਤਸਰ ਵਿੱਚ 40 ਮਾਮਲੇ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਹੁਣ ਤੱਕ ਪੰਜਾਬ ਵਿੱਚ ਕੋਰੋਨਾ ਦੇ 7,95,139 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 17,159 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ ਹੁਣ ਤੱਕ 6,84,944 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
