ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਮੁੜ ਤੋਂ ਕੋਰੋਨਾ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ । ਇਸਦੇ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਕੋਰੋਨਾ ਵਧਣਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 29 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 75 ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੀ ਸਕਾਰਤਮਕਤਾ ਦਰ ਵਿੱਚ ਵੀ 0.12% ਤੋਂ 0.45% ਤੱਕ ਉਛਾਲ ਆਇਆ ਹੈ । ਸੂਬੇ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।
ਇਸ ਨੂੰ ਦੇਖਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਉਛਾਲ ਆਇਆ ਹੈ। ਇਨ੍ਹਾਂ ਵਿੱਚੋਂ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ 10, ਲੁਧਿਆਣਾ ਵਿੱਚ 6, ਜਲੰਧਰ ਅਤੇ ਮੋਹਾਲੀ ਵਿੱਚ 4 – 4 ਮਾਮਲੇ ਸਾਹਮਣੇ ਆਏ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚੋਂ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 1.93% ਸਕਾਰਾਤਮਕਤਾ ਦਰ ਹੈ। ਜਿੱਥੇ 518 ਸੈਂਪਲਾਂ ਦੀ ਜਾਂਚ ਤੋਂ ਬਾਅਦ 10 ਨਵੇਂ ਮਰੀਜ਼ ਪਾਏ ਗਏ ਹਨ। ਇਨ੍ਹਾਂ ਤੋਂ ਇਲਾਵਾ ਬਠਿੰਡਾ, ਫਿਰੋਜ਼ਪੁਰ, ਪਠਾਨਕੋਟ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ 1-1 ਕਰੋਨਾ ਮਰੀਜ਼ ਪਾਇਆ ਗਿਆ ਹੈ। ਬਾਕੀ 14 ਜ਼ਿਲ੍ਹਿਆਂ ਵਿੱਚ ਕੋਈ ਨਵਾਂ ਕੇਸ ਨਹੀਂ ਮਿਲਿਆ।
ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 17,743 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਹੁਣ ਤੱਕ 7 ਲੱਖ 59 ਹਜ਼ਾਰ 284 ਪਾਜ਼ੀਟਿਵ ਕੇਸ ਮਿਲੇ ਹਨ। ਜਿਨ੍ਹਾਂ ਵਿੱਚੋਂ 7 ਲੱਖ 41 ਹਜ਼ਾਰ 466 ਮਰੀਜ਼ ਠੀਕ ਹੋ ਚੁੱਕੇ ਹਨ ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”