ਪੰਜਾਬ ਵਿੱਚ ਕੋਰੋਨਾ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ । ਵੀਰਵਾਰ ਨੂੰ 24 ਘੰਟਿਆਂ ਦੌਰਾਨ 92 ਨਵੇਂ ਮਰੀਜ਼ ਮਿਲੇ ਹਨ । ਕਰੀਬ 2 ਮਹੀਨਿਆਂ ਤੋਂ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 20 ਦੇ ਕਰੀਬ ਸੀ । ਇਸ ਨਾਲ ਪੰਜਾਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 430 ਤੱਕ ਪਹੁੰਚ ਗਈ ਹੈ। ਰਾਜ ਦੀ ਸਕਾਰਾਤਮਕਤਾ ਦਰ ਵੀ 1% ਤੋਂ ਵੱਧ ਗਈ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ 17 ਮਰੀਜ਼ ਲਾਈਫ਼ ਸੇਵਿੰਗ ਸਪੋਰਟ ‘ਤੇ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 14 ਮਰੀਜ਼ਾਂ ਨੂੰ ਆਕਸੀਜਨ ਤੇ 3 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਰਾਜ ਵਿੱਚ 8,973 ਸੈਂਪਲਾਂ ਦੇ ਟੈਸਟ ਕੀਤੇ ਗਏ।
ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ । ਵੀਰਵਾਰ ਨੂੰ ਇੱਥੇ ਸਭ ਤੋਂ ਵੱਧ 34 ਮਰੀਜ਼ ਪਾਏ ਗਏ ਹਨ । ਇੱਥੇ ਸਕਾਰਾਤਮਕਤਾ ਦਰ ਵੀ 5.03% ਰਹੀ । ਲੁਧਿਆਣਾ 10 ਮਰੀਜ਼ਾਂ ਨਾਲ ਦੂਜੇ ਨੰਬਰ ‘ਤੇ ਰਿਹਾ । ਜਲੰਧਰ ਅਤੇ ਫਰੀਦਕੋਟ ਵਿੱਚ 8-8 ਮਰੀਜ਼ ਮਿਲੇ ਹਨ । ਪਠਾਨਕੋਟ ਵਿੱਚ 7, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ 6-6 ਮਰੀਜ਼ ਪਾਏ ਗਏ ਹਨ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’
ਦੱਸ ਦੇਈਏ ਕਿ ਪੰਜਾਬ ਵਿੱਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 1925 ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੌਤਾਂ ਲੁਧਿਆਣਾ ਅਤੇ ਮੋਹਾਲੀ ਵਿੱਚ ਹੋਈਆਂ ਹਨ। ਸਭ ਤੋਂ ਵੱਧ 3 ਮੌਤਾਂ ਮੋਹਾਲੀ ਵਿੱਚ ਤੇ ਲੁਧਿਆਣਾ ਵਿੱਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ । ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਅਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: