ਪੰਜਾਬ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਰਫ਼ਤਾਰ ਫੜ੍ਹ ਲਈ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ । ਸੂਬੇ ਵਿੱਚ ਕੋਰੋਨਾ ਨਾਲ ਮੋਹਾਲੀ ਜ਼ਿਲ੍ਹੇ ਵਿੱਚ ਹਾਲਾਤ ਚਿੰਤਾ ਦਾ ਵਿਸ਼ਾ ਬਣ ਗਏ ਹਨ। ਦੱਸ ਦੇਈਏ ਕਿ ਬੀਤੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੁੱਲ 261 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ 62 ਮਾਮਲੇ ਮੋਹਾਲੀ ਵਿੱਚ ਪਾਏ ਗਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਸੰਕਰਮਣ ਦਰ 2.24 ਤੱਕ ਪਹੁੰਚ ਗਈ ਹੈ । ਇਹ ਤਿੰਨ ਮਹੀਨਿਆਂ ਵਿੱਚ ਦਰਜ ਕੀਤਾ ਗਿਆ ਸਭ ਤੋਂ ਵੱਧ ਸੰਕਰਮਣ ਦਰ ਹੈ।
ਪੰਜਾਬ ਦੇ ਸਿਹਤ ਵਿਭਾਗ ਅਨੁਸਾਰ ਮੋਹਾਲੀ ਵਿੱਚ ਸਭ ਤੋਂ ਵੱਧ 62, ਪਟਿਆਲਾ ਵਿੱਚ 26, ਬਠਿੰਡਾ ਵਿੱਚ 24, ਫਤਿਹਗੜ੍ਹ ਸਾਹਿਬ ਵਿੱਚ, 13-13 ਐਸਬੀਐਸ ਨਗਰ ਤੇ ਫਾਜ਼ਿਲਕਾ ਵਿੱਚ ਤੇ 12 ਮਾਮਲੇ ਜਲੰਧਰ ਵਿੱਚ ਮਿਲੇ ਹਨ। ਇਸ ਤੋਂ ਇਲਾਵਾ ਹੁਸ਼ਿਆਰਪੁਰ ਤੇ ਅੰਮ੍ਰਿਤਸਰ ਵਿੱਚ 9, ਰੋਪੜ ਵਿੱਚ 7, ਫਿਰੋਜ਼ਪੁਰ ਵਿੱਚ 6, ਪਠਾਨਕੋਟ ਵਿੱਚ 5 ਸੰਗਰੂਰ ਵਿੱਚ 4 ਨਵੇਂ ਮਾਮਲੇ ਸਾਹਮਣੇ ਆਏ ਹਨ ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ
ਦੱਸ ਦੇਈਏ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 6258 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਹੈ । ਜਿਨ੍ਹਾਂ ਵਿੱਚੋਂ 40 ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਚਿੰਤਾ ਦੀ ਗੱਲ ਇਹ ਹੈ ਕਿ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। 11 ਜੂਨ ਤੋਂ ਹੁਣ ਤੱਕ ਸੂਬੇ ਵਿੱਚ ਐਕਟਿਵ ਕੇਸ ਵਧ ਕੇ 1260 ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: