IPL ਦੀ ਤਰਜ਼ ‘ਤੇ ਬਣਾਈ ਗਈ ਸੂਬੇ ਵਿਚ ਪੰਜਾਬ ਕ੍ਰਿਕਟ ਲੀਗ ਵਿੱਚ ਹੋਵੇਗੀ। ਪੰਜਾਬ ਸਰਕਾਰ ਨੇ ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲੀਗ ਨੂੰ ਮਨਜੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕ੍ਰਿਕਟ ਲੀਗ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ।
ਉਨ੍ਹਾਂ ਪੋਸਟ ਵਿੱਚ ਲਿਖਿਆ ਕਿ ਪੰਜਾਬ ਦੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਦੇ ਹਿੱਸੇ ਵਜੋਂ ਆਈਪੀਐਲ ਦੀ ਤਰਜ ‘ਤੇ ਬਣਾਈ ਗਈ ਪੰਜਾਬ ਕ੍ਰਿਕਟ ਲੀਗ ਨੂੰ ਪੰਜਾਬ ਵਿੱਚ ਹੋਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਮਨਜ਼ੂਰੀ ਦਿੱਤੀ ਗਈ ਹੈ।

9 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਨਾਲ ਇੱਕ ਮੀਟਿੰਗ ਵਿੱਚ ਪੰਜਾਬ ਕ੍ਰਿਕਟ ਲੀਗ (ਪੀਸੀਐਲ) ਲਈ ਇੱਕ ਰਣਨੀਤੀ ਤਿਆਰ ਕੀਤੀ, ਜਿਸ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਤਰਜ਼ ‘ਤੇ ਬਣਾਇਆ ਜਾਵੇਗਾ, ਜਿਸ ਵਿੱਚ ਜ਼ਿਲ੍ਹਾ-ਅਧਾਰਤ ਅਤੇ ਖੇਤਰੀ ਟੀਮਾਂ (ਜਿਵੇਂ ਕਿ ਮਾਝਾ, ਦੋਆਬਾ, ਮਾਲਵਾ, ਆਦਿ) ਸ਼ਾਮਲ ਹੋਣਗੀਆਂ।
ਇਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ। ਸਰਕਾਰ ਇਸ ਨੂੰ “ਬੈਟ ਓਵਰ ਡਰੱਗਸ” ਵਜੋਂ ਦੇਖਦੀ ਹੈ। ਇਸ ਦਾ ਉਦੇਸ਼ ਸੂਬੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਖੇਡ ਵਿਰਾਸਤ ਨੂੰ ਬਹਾਲ ਕਰਨਾ ਅਤੇ ਨਵੀਂ ਕ੍ਰਿਕਟ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਵੀ ਹੈ।
ਇਹ ਵੀ ਪੜ੍ਹੋ : ਸੂਫ਼ੀ ਗਾਇਕਾ ਜਯੋਤੀ ਨੂਰਾਂ ਤੋਂ ਮੰਗੀ 1 ਕਰੋੜ ਦੀ ਫਿਰੌਤੀ, ਨਾਮੀ ਗੈਂਗ ਦੇ ਨਾਂ ਤੋਂ ਆਈ ਧਮਕੀ ਭਰੀ ਕਾਲ
BCCI ਅਤੇ PCA ਨਾਲ ਸੰਪਰਕ
ਪੰਜਾਬ ਸਰਕਾਰ ਲੀਗ ਦਾ ਆਯੋਜਨ ਕਰਨ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਭਾਈਵਾਲੀ ਕਰੇਗੀ। ਇਹ ਲੀਗ ਉਨ੍ਹਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾਵੇਗੀ। ਇਹ ਸਮਾਗਮ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਜਾਵੇਗਾ। ਸਰਕਾਰ ਨੂੰ ਉਮੀਦ ਹੈ ਕਿ ਇਹ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰੇਗਾ ਅਤੇ ਭਾਰਤ ਨੂੰ ਕੁਆਲਿਟੀ ਵਾਲੇ ਖਿਡਾਰੀ ਪ੍ਰਦਾਨ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
























