ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਪੰਜਾਬ ਡੀ. ਜੀ. ਪੀ. ਨੂੰ ਲੈ ਕੇ ਵੱਡਾ ਫ਼ੈਸਲਾ ਹੋਣ ਵਾਲਾ ਹੈ। ਯੂ. ਪੀ. ਐੱਸ. ਸੀ. ਨੇ ਰੈਗੂਲਰ ਪੰਜਾਬ ਡਾਇਰੈਕਟਰ ਜਨਰਲ ਆਫ ਪੁਲਿਸ (ਡੀ. ਜੀ. ਪੀ.) ਦੀ ਨਿਯੁਕਤੀ ਲਈ 21 ਦਸੰਬਰ ਨੂੰ ਦਿੱਲੀ ਵਿੱਚ ਮੀਟਿੰਗ ਬੁਲਾ ਲਈ ਹੈ, ਜਿਸ ਵਿੱਚ ਡੀ. ਜੀ. ਪੀ. ਦੇ ਨਾਵਾਂ ਦਾ ਪੈਨਲ ਫਾਈਨਲ ਕਰ ਦਿੱਤਾ ਜਾਵੇਗਾ।
ਯੂ. ਪੀ. ਐੱਸ. ਸੀ. ਤੋਂ ਸਰਕਾਰ ਨੂੰ ਪ੍ਰਾਪਤ ਇੱਕ ਅਧਿਕਾਰਤ ਸੂਚਨਾ ਅਨੁਸਾਰ, ਪੰਜਾਬ ਸਰਕਾਰ ਵੱਲੋਂ ਸ਼ਾਰਟਲਿਸਟ ਕੀਤੇ ਗਏ 10 ਸੀਨੀਅਰ ਪੁਲਿਸ ਅਧਿਕਾਰੀਆਂ ਵਿੱਚੋਂ ਤਿੰਨ ਅਧਿਕਾਰੀਆਂ ਦੀ ਚੋਣ ਲਈ ਰਾਸ਼ਟਰੀ ਰਾਜਧਾਨੀ ਵਿੱਚ ਸਵੇਰੇ 10.30 ਵਜੇ ਮੀਟਿੰਗ ਹੋਵੇਗੀ। ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਵੱਲੋਂ 1987 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਸ਼ਾਰਟਲਿਸਟ ਕੀਤੇ ਆਈ. ਪੀ. ਐੱਸ. ਅਧਿਕਾਰੀਆਂ ਦੇ ਨਾਂ ਯੂ. ਪੀ. ਐੱਸ. ਸੀ. ਨੂੰ ਭੇਜੇ ਗਏ ਸਨ।
ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਇਸ ਸੀਟ ਤੋਂ ਚੋਣ ਲੜ ਸਕਦੇ ਨੇ ਹਰਭਜਨ ਸਿੰਘ, ਸਿੱਧੂ ਨੇ ਦਿੱਤਾ ਵੱਡਾ ਬਿਆਨ
ਦੱਸ ਦੇਈਏ ਕਿ ਪੰਜਾਬ ਤੋਂ ਮੁੱਖ ਸਕੱਤਰ ਵੀ ਯੂਪੀਐਸਸੀ ਪੈਨਲ ਨਾਲ ਮੀਟਿੰਗ ਦਾ ਹਿੱਸਾ ਹੋਣਗੇ, ਕਿਉਂਕਿ ਸਹੋਤਾ, ਖੁਦ ਇਸ ਅਹੁਦੇ ਦੇ ਦਾਅਵੇਦਾਰ ਹਨ, ਉਹ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ । ਇਸ ਮੀਟਿੰਗ ਤੋਂ ਬਾਅਦ ਯੂਪੀਐਸਸੀ ਵੱਲੋਂ ਤਿੰਨ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੇ ਪੈਨਲ ਨੂੰ ਭੇਜੇਗੀ ਤਾਂ ਜੋ ਉਨ੍ਹਾਂ ਵਿੱਚੋਂ ਇੱਕ ਨੂੰ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਕੀਤਾ ਜਾ ਸਕੇ ।
ਮਿਲੀ ਜਾਣਕਾਰੀ ਅਨੁਸਾਰ ਸਿੱਧੂ ਐੱਸ ਚਟੋਪਾਧਿਆਏ ਨੂੰ ਡੀਜੀਪੀ ਦਾ ਅਹੁਦਾ ਦੇਣ ਦੇ ਚਾਹਵਾਨ ਹਨ । ਚਟੋਪਾਧਿਆਏ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ ਤੇ ਉਹ ਪੈਨਲ ਵਿੱਚ ਭੇਜੇ ਗਏ ਨਾਂਆਂ ਵਿੱਚੋਂ ਸਭ ਤੋਂ ਸੀਨੀਅਰ ਹਨ । ਹਾਲਾਂਕਿ, ਚਟੋਪਾਧਿਆਏ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸੁਪਰੀਮ ਕੋਰਟ ਵਿੱਚ ਕੇਸ ਹਾਰਨ ਦੌਰਾਨ ਗੁਪਤਾ ਦੀ ਰੈਗੂਲਰ ਡੀਜੀਪੀ ਵਜੋਂ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਯੂਪੀਐਸਸੀ ਉਨ੍ਹਾਂ ਨੂੰ ਇਸ ਅਹੁਦੇ ਲਈ ਸਹੀ ਮੰਨਦੀ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -: