ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਜ਼ ਮਾਮਲੇ ਨੂੰ ਲੈ ਕੇ ਹੋ ਰਹੀ ਰਾਜਨੀਤੀ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠਿਆ ਨੇ ਕਾਂਗਰਸ ਨੂੰ ਲੰਮੇ ਹੱਥੀਂ ਲਿਆ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਡਰੱਗਜ਼ ਮਾਮਲੇ ਸਬੰਧੀ ਹਾਈਕੋਰਟ ਵਿੱਚ ਇੱਕ 100 ਪੰਨਿਆਂ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ । ਇਸ ਪਟੀਸ਼ਨ ਵਿੱਚ ਉਨ੍ਹਾਂ ਦੋਸ਼ ਨੇ ਲਗਾਉਂਦਿਆਂ ਕਿਹਾ ਹੈ ਕਿ ਸਿਆਸੀ ਲਾਹਾ ਲੈਣ ਲਈ ਕਾਂਗਰਸ ਪਾਰਟੀ ਵੱਲੋਂ ਬਿਨ੍ਹਾਂ ਕਿਸੇ ਗੱਲ ਤੋਂ ਉਨ੍ਹਾਂ ਦਾ ਨਾਂ ਡਰੱਗ ਰੈਕੇਟ ਵਿੱਚ ਘਸੀਟਿਆ ਜਾ ਰਿਹਾ ਹੈ। ਹਾਈਕੋਰਟ ਵਿੱਚ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ ।
ਦਰਅਸਲ, ਮਜੀਠੀਆ ਵੱਲੋਂ ਇਸ ਮਾਮਲੇ ਵਿੱਚ ਖੁਦ ਨੂੰ ਇੱਕ ਧਿਰ ਬਣਾਉਣ ਦੀ ਮੰਗ ਕੀਤੀ ਗਈ ਹੈ। ਅਕਾਲੀ ਆਗੂ ਮਜੀਠੀਆ ਨੇ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਹੈ ਕਿ ਕੋਈ ਵੀ ਫੈਸਲਾ ਦੇਣ ਤੋਂ ਪਹਿਲਾਂ ਉਸ ਦੀ ਸੁਣਵਾਈ ਹੋਣੀ ਚਾਹੀਦੀ ਹੈ । ਮਜੀਠੀਆ ਨੇ ਦਾਇਰ ਪਟੀਸ਼ਨ ਵਿੱਚ ਵਕੀਲ ਐਡਵੋਕੇਟ ਨਵਕਿਰਨ ਸਿੰਘ ਦਾ ਵੀ ਜ਼ਿਕਰ ਕੀਤਾ ਹੈ । ਇਸ ਤੋਂ ਇਲਾਵਾ ਮਜੀਠਿਆ ਵੱਲੋਂ ਗ੍ਰਹਿ ਮੰਤਰੀ ਰੰਧਾਵਾ ਦਾ ਵੀ ਪਟੀਸ਼ਨ ਵਿੱਚ ਜ਼ਿਕਰ ਕੀਤਾ ਗਿਆ ਹੈ ।
ਇਹ ਵੀ ਪੜ੍ਹੋ : Breaking : ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ
ਉਨ੍ਹਾਂ ਨੇ ਰੰਧਾਵਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਵੀ ਕਈ ਵਾਰ ਬਿਆਨ ਦੇ ਚੁੱਕੇ ਹਨ ਕਿ ਜੇਕਰ ਉਹ ਗ੍ਰਹਿ ਮੰਤਰੀ ਹੁੰਦੇ ਅਤੇ ਉਨ੍ਹਾਂ ਕੋਲ ਪਾਵਰ ਹੁੰਦੀ ਤਾਂ ਉਹ ਮੈਨੂੰ ਨੂੰ ਸਲਾਖਾਂ ਦੇ ਪਾਰ ਪਹੁੰਚਾ ਚੁੱਕੇ ਹੁੰਦੇ ਅਤੇ ਜੇਕਰ ਭਵਿੱਖ ਵਿੱਚ ਉਨ੍ਹਾਂ ਨੂੰ ਪਾਵਰ ਮਿਲੀ ਤਾਂ ਉਹ ਅਜਿਹਾ ਕਰਕੇ ਵਿਖਾ ਦੇਣਗੇ। ਮਜੀਠੀਆ ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਕਤ ਨੇਤਾ ਅਤੇ ਕਾਂਗਰਸ ਪਾਰਟੀ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਖਿਲਾਫ਼ ਕਾਰਵਾਈ ਕਰ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਇੱਕ ਧਿਰ ਬਣਾਇਆ ਜਾਵੇ ਤਾਂ ਜੋ ਉਹ ਆਪਣਾ ਪੱਖ ਕੋਰਟ ਦੇ ਸਾਹਮਣੇ ਰੱਖ ਸਕਣ।
ਵੀਡੀਓ ਲਈ ਕਲਿੱਕ ਕਰੋ -: