ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ਾ ਤਸਕਰੀ (NDPS) ਐਕਟ ਤਹਿਤ ਕੁੱਲ 258 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਕੁੱਲ 366 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਪਾਰਕ ਮਾਤਰਾ ਦੇ ਕੁੱਲ 28 ਮਾਮਲੇ, ਮੱਧਮ ਮਾਤਰਾ ਦੇ 189 ਅਤੇ ਘੱਟ ਮਾਤਰਾ ਦੇ 49 ਮਾਮਲੇ ਸਾਹਮਣੇ ਆਏ ਹਨ।
ਵਪਾਰਕ ਮਾਤਰਾ ਨਾਲ ਸਬੰਧਤ ਮਾਮਲਿਆਂ ਵਿੱਚ ਕੁੱਲ 37 ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। AIG ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 25, ਹੁਸ਼ਿਆਰਪੁਰ ਵਿੱਚ 19, ਕਪੂਰਥਲਾ ਵਿੱਚ 16 ਕੇਸ ਦਰਜ ਕੀਤੇ ਗਏ ਹਨ। ਵਪਾਰਕ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਦੇ ਸਭ ਤੋਂ ਵੱਧ 5 ਕੇਸ ਹੁਸ਼ਿਆਰਪੁਰ ਵਿੱਚ ਦਰਜ ਕੀਤੇ ਗਏ ਹਨ। ਜਦਕਿ 2 ਕੇਸ ਪਟਿਆਲਾ ਅਤੇ 2 ਕੇਸ ਐਸ.ਏ.ਐਸ ਨਗਰ, ਮੋਹਾਲੀ ਵਿੱਚ ਦਰਜ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪਿਛਲੇ ਇਕ ਹਫਤੇ ਦੌਰਾਨ 8 ਕਿਲੋ ਹੈਰੋਇਨ, 7 ਕਿਲੋ ਅਫੀਮ, 19 ਕੁਇੰਟਲ ਭੁੱਕੀ, ਇਕ ਕਿਲੋ ਚਰਸ, 17 ਕਿਲੋ ਗਾਂਜਾ, 2 ਕਿਲੋ ਨਸ਼ੀਲਾ ਪਾਊਡਰ ਅਤੇ 1 ਕਰੋੜ 22 ਲੱਖ 36 ਹਜ਼ਾਰ 290 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਤਸਕਰੀ ਦੇ ਮਾਮਲਿਆਂ ਵਿੱਚ 2 ਜੁਲਾਈ ਤੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ ਕੁੱਲ 15 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਭਗੌੜਿਆਂ ਦੀ ਕੁੱਲ ਗਿਣਤੀ 444 ਹੋ ਗਈ ਹੈ। ਇਨ੍ਹਾਂ ਤੋਂ ਇਲਾਵਾ ਮੈਡੀਕਲ ਦਵਾਈਆਂ ਦੀਆਂ 59,324 ਯੂਨਿਟਾਂ ਜ਼ਬਤ ਕੀਤੀਆਂ ਗਈਆਂ ਹਨ।