ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 10.04 ਵਜੇ ਆਇਆ, ਜਿਸ ਦੀ ਤੀਬਰਤਾ 3.9 ਤੀਬਰਤਾ ਸੀ । ਇਸ ਵਿੱਚ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਪੰਜਾਬ ਵਿੱਚ ਆਏ ਇਸ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ 18 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ । ਦੱਸ ਦੇਈਏ ਕਿ ਭਾਰਤ ਤੋਂ ਇਲਾਵਾ ਭੂਚਾਲ ਦੇ ਝਟਕੇ ਪਾਕਿਸਤਾਨ ਵਿੱਚ ਹੀ ਮਹਿਸੂਸ ਕੀਤੇ ਗਏ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਾਰਤ ਦੇ ਗੁਆਂਢੀ ਦੇਸ਼ਾਂ ਅਫਗਾਨਿਸਤਾਨ ਤੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਸੀ । ਇਸ ਭੂਚਾਲ ਨੇ ਅਫਗਾਨਿਸਤਾਨ ਵਿੱਚ ਬਹੁਤ ਤਬਾਹੀ ਮਚਾਈ ਸੀ ਤੇ 3200 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: