ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਸਿਆਸਤ ਬਹੁਤ ਜ਼ਿਆਦਾ ਭਖੀ ਹੋਈ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਗੱਠਜੋੜ ਕਰ ਰਹੀਆਂ ਹਨ। ਇਸੇ ਵਿਚਾਲੇ ਪੰਜਾਬ ਦੀਆਂ 12 ਸਿਆਸੀ ਪਾਰਟੀਆਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਮੁਕਤੀ ਮੋਰਚਾ ਬਣਾਇਆ ਗਿਆ ਹੈ। ਜਿਸਦੇ ਤਹਿਤ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ।
ਇਸ ਮੋਰਚੇ ਵਿੱਚ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਪੰਜਾਬ ਬਹੁਜਨ ਸਮਾਜ ਪਾਰਟੀ, ਬਹੁਜਨ ਮੁਕਤੀ ਪਾਰਟੀ, ਭਾਰਤੀ ਉਦਯੋਗ ਤੇ ਵਪਾਰ ਮਹਾਸੰਘ , ਰਿਪਬਲਿਕ ਪਾਰਟੀ ਆਫ਼ ਇੰਡੀਆ, ਕਿਰਤੀ ਅਕਾਲੀ ਦਲ, ਆਜ਼ਾਦ ਸਮਾਜ ਪਾਰਟੀ ਤੇ ਪੰਜਾਬ ਲੋਕ ਜਨਸ਼ਕਤੀ ਆਦਿ ਪਾਰਟੀਆਂ ਸ਼ਾਮਿਲ ਹਨ।
ਇਹ ਵੀ ਪੜ੍ਹੋ: ‘ਚੰਨੀ ਨੇ ਮੇਰੀ ਪਿੱਠ ‘ਚ ਮਾਰਿਆ ਛੁਰਾ, ਪੰਜਾਬ ‘ਚ ਲਗਭਗ ਕਾਂਗਰਸ ਦਾ ਸਫਾਇਆ ਹੋ ਚੁੱਕਾ’ : ਕੈਪਟਨ
ਇਸ ਸਬੰਧੀ ਇਸ ਮੋਰਚੇ ਦੇ ਲੀਡਰਾਂ ਨੇ ਕਿਹਾ ਕਿ ਮੌਜੂਦਾ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੀ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੂੰ ‘ਪੰਜਾਬ ਮੁਕਤੀ ਮੋਰਚਾ’ ਦੇਸ਼ ਧ੍ਰੋਹੀ ਸਮਝਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁਕਤੀ ਮੋਰਚਾ ਸਾਰਿਆਂ ਨੂੰ ਨਾਲ ਲੈ ਕੇ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਵਿੱਚ ਸ਼ਾਮਿਲ ਪਾਰਟੀਆਂ ਇਕੱਠੀਆਂ ਹੋ ਕੇ ਚੋਣਾਂ ਲੜਨਗੀਆਂ।
ਦੱਸ ਦੇਈਏ ਕਿ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਲਈ ਨਵੇਂ ਗਠਜੋੜ ਦੀ ਭਾਲ ਕਰ ਰਹੀ ਹੈ। ਇਸ ਸਬੰਧੀ ਅਮਿਤ ਸ਼ਾਹ ਨੇ ਖੁਲਾਸਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਗੱਠਜੋੜ ਲਈ ਗੱਲਬਾਤ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: