ਸਾਲ 2022 ਦੇ ਸ਼ੁਰੂ ਵਿੱਚ ਭਾਰਤ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ । ਦੱਸ ਦੇਈਏ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਅਗਲੇ ਸਾਲ ਯਾਨੀ ਕਿ 2022 ਵਿੱਚ ਫਰਵਰੀ-ਮਾਰਚ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਬੁੱਧਵਾਰ ਤੋਂ ਪੰਜਾਬ ਤੋਂ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ ।
ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਪੰਜਾਬ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਚੋਣ ਕਮਿਸ਼ਨ ਅਗਲੇ ਹਫਤੇ ਗੋਆ ਅਤੇ ਉਤਰਾਖੰਡ ਦਾ ਦੌਰਾ ਕਰ ਸਕਦਾ ਹੈ । ਦੱਸ ਦੇਈਏ ਕਿ ਸੁਸ਼ੀਲ ਚੰਦਰਾ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਹਨ। ਰਿਪੋਰਟਾਂ ਮੁਤਾਬਕ ਉਤਰਾਖੰਡ ਦਾ ਦੌਰਾ ਕਰਨ ਤੋਂ ਬਾਅਦ ਚੋਣ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ UP ਜਾ ਸਕਦਾ ਹੈ।
ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਅਗਲੇ ਸਾਲ ਜਨਵਰੀ ਦੇ ਸ਼ੁਰੂ ਵਿੱਚ ਇਨ੍ਹਾਂ ਸੂਬਿਆਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਕਮਿਸ਼ਨ ਨੇ ਪਹਿਲਾਂ ਹੀ ਚੋਣ ਰਾਜਾਂ ਨੂੰ 1 ਜਨਵਰੀ, 2022 ਤੋਂ ਪਹਿਲਾਂ ਸੋਧੀਆਂ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਲਈ ਕਿਹਾ ਹੈ। ਕਈ ਰਾਜਾਂ ਨੇ 1 ਜਨਵਰੀ ਨੂੰ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: