ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਲੁਧਿਆਣਾ ਦੇ ਹਲਕਾ ਆਤਮਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ 2100 ਵੋਟਾਂ ਨਾਲ ਪਿੱਛੇ ਜਾ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।
ਵੀਡੀਓ ਲਈ ਕਲਿੱਕ ਕਰੋ -: