ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵਜੇ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸੀ । ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਹਨ । ਇਸ ਤੋਂ ਇਲਾਵਾ ਉਨ੍ਹਾਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕਰਣ ਕੌਰ, ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋਣਗੇ । ਇਹ ਵੀ ਕਿਆਸਰਾਈਆਂ ਹਨ ਕਿ ਇਨ੍ਹਾਂ ਤੋਂ ਇਲਾਵਾ 6 ਤੋਂ 7 ਸਾਬਕਾ ਵਿਧਾਇਕ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋਣਗੇ । ਅੱਜ ਅਧਿਕਾਰਕ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਵਿੱਚ ਰਲੇਵਾਂ ਹੋਣ ਜਾ ਰਿਹਾ ਹੈ।
ਦੱਸ ਦੇਈਏ ਕਿ ਭਾਜਪਾ ਪੰਜਾਬ ਵਿੱਚ ਪਾਰਟੀ ਦੇ ਪੁਨਰਗਠਨ ਦੀ ਤਿਆਰੀ ਵਿੱਚ ਹੈ, ਕਿਉਂਕਿ ਮੌਜੂਦਾ ਸਮੇਂ ਵਿੱਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ਵਿੱਚ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਹੋਣ ਤੋਂ ਬਾਅਦ ਪਾਰਟੀ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ।
ਇਹ ਵੀ ਪੜ੍ਹੋ: CU ਕਾਂਡ : ਰੋਹੜੂ ‘ਚ ਹੀ ਬੇਕਰੀ ‘ਤੇ ਕੰਮ ਕਰਦਾ ਹੈ ਦੋਸ਼ੀ ਨੌਜਵਾਨ, ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਵਿੱਚ ਗ੍ਰਹਿ ਕਲੇਸ਼ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ (PLC) ਪਾਰਟੀ ਬਣਾਈ। ਕੈਪਟਨ ਅਮਰਿੰਦਰ ਸਿੰਘ ਦੀ PLC ਦੇ ਭਾਜਪਾ ਵਿੱਚ ਰਲੇਵੇਂ ਦੀਆਂ ਚਰਚਾਵਾਂ ਨੇ ਉਸ ਸਮੇਂ ਜ਼ੋਰ ਫੜ੍ਹ ਲਿਆ, ਜਦੋਂ ਕੈਪਟਨ ਨੇ ਇੱਕ ਮਹੀਨੇ ਵਿੱਚ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਤੋਂ ਬਾਅਦ 30 ਅਗਸਤ ਨੂੰ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ ।
ਵੀਡੀਓ ਲਈ ਕਲਿੱਕ ਕਰੋ -: