ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀਆਂ ਦੇ ਕਿਸਾਨ ਅੱਜ ਤੋਂ ਪੰਜਾਬ ਨੂੰ ਟੋਲ ਮੁਕਤ ਕਰਨਗੇ। ਕਿਸਾਨਾਂ ਦਾ ਇਹ ਰੋਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਕੀਤਾ ਜਾ ਰਿਹਾ ਹੈ । ਕਿਸਾਨਾਂ ਨੇ ਪੰਜਾਬ ਦੇ ਸਾਰੇ ਮੁੱਖ ਟੋਲ ਪਲਾਜ਼ੇ 15 ਦਸੰਬਰ ਤੋਂ 15 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਵੱਲੋਂ ਵੀਰਵਾਰ ਸਵੇਰੇ 11 ਵਜੇ ਤੋਂ 2 ਵਜੇ ਤੱਕ ਸਾਰੇ ਵੱਡੇ ਟੋਲ ਪਲਾਜ਼ੇ ਬੰਦ ਰੱਖੇ ਜਾਣਗੇ। ਇਸ ਦੌਰਾਨ ਲੋਕਾਂ ਤੋਂ ਟੋਲ ਟੈਕਸ ਨਹੀਂ ਵਸੂਲਿਆ ਜਾਵੇਗਾ।
ਇਹ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ:
ਅੰਮ੍ਰਿਤਸਰ: ਕੱਥੂਨੰਗਲ, ਮਾਨਾਂਵਾਲਾ ਤੇ ਅਟਾਰੀ ਟੋਲ ਪਲਾਜ਼ਾ
ਪਠਾਨਕੋਟ: ਦੀਨਾਨਗਰ ਟੋਲ ਪਲਾਜ਼ਾ
ਕਪੂਰਥਲਾ: ਢਿੱਲਵਾਂ ਟੋਲ ਪਲਾਜ਼ਾ
ਮੋਗਾ: ਬਾਘਾਪੁਰਾਣਾ ਟੋਲ ਪਲਾਜ਼ਾ
ਤਰਨਤਾਰਨ: ਉਸਮਾ, ਮਨਣ ਟੋਲ ਪਲਾਜ਼ਾ
ਹੁਸ਼ਿਆਰਪੁਰ: ਮੁਕੇਰੀਆਂ, ਚਿਲਾਂਗ, ਚੱਬੇਵਾਲ, ਮਾਨਸਰ ਤੇ ਗੜਦੀਵਾਲਾ ਟੋਲ ਪਲਾਜ਼ਾ
ਫ਼ਿਰੋਜ਼ਪੁਰ: ਗਿੱਦੜਪਿੰਡੀ ਤੇ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ
ਜਲੰਧਰ: ਚੱਕਬਾਹਮਣੀਆਂ ਟੋਲ ਪਲਾਜ਼ਾ
ਫਾਜ਼ਿਲਕਾ: ਕਲੰਦਰ ਤੇ ਮਾਮੋਜਾਏ ਟੋਲ ਪਲਾਜ਼ਾ
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ । ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ 24 ਦਸੰਬਰ ਨੂੰ ਕਰਨਾਲ ਵਿਖੇ ਹੋਣ ਵਾਲੀ ਮੀਟਿੰਗ ਤੋਂ ਬਾਅਦ 26 ਦਸੰਬਰ ਨੂੰ ਦੇਸ਼ ਭਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ, ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ, ਬੀਮਾ, ਬੀਮਾਰੀਆਂ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਸਣੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ, ਜਿਨ੍ਹਾਂ ਨੂੰ ਲਾਗੂ ਕਰਵਾਉਣ ਦੇ ਲਈ ਉਹ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: