ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ਦੇ ਜੰਗਲਾਤ ਘੁਟਾਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਵੀ ਐਂਟਰੀ ਹੋ ਗਈ ਹੈ। ED ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ‘ਤੇ ਦਰਜ FIR ਦੀ ਕਾਪੀ ਮੰਗੀ ਹੈ। ਉਹ ਇਸ ਮਾਮਲੇ ਵਿੱਚ ਮਨੀ ਟ੍ਰਾਂਜ਼ੈਕਸ਼ਨ ਦੀ ਜਾਂਚ ਕਰਨਗੇ । ਜਿਸ ਤੋਂ ਬਾਅਦ ਦੋਵਾਂ ਸਾਬਕਾ ਮੰਤਰੀਆਂ ਧਰਮਸੋਤ ਅਤੇ ਗਿਲਜੀਆਂ ਦੀਆਂ ਮੁਸ਼ਕਿਲਾਂ ਵਧਣੀਆਂ ਯਕੀਨੀ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਸਾਧੂ ਸਿੰਘ ਧਰਮਸੋਤ ਪੰਜਾਬ ਦੇ ਜੰਗਲਾਤ ਮੰਤਰੀ ਸਨ। ਵਿਜੀਲੈਂਸ ਬਿਊਰੋ ਨੇ ਇੱਕ ਠੇਕੇਦਾਰ ਅਤੇ DFO ਨੂੰ ਫੜ੍ਹਿਆ ਸੀ। ਜਿਨ੍ਹਾਂ ਤੋਂ ਪੁੱਛਗਿੱਛ ਦੌਰਾਨ ਮੰਤਰੀ ਦੇ ਕਥਿਤ ਭ੍ਰਿਸ਼ਟਾਚਾਰ ਦਾ ਖੁਲਾਸਾ ਹੋਇਆ। ਕਰੀਬ ਸਵਾ ਕਰੋੜ ਘੁਟਾਲੇ ਦੇ ਸਬੂਤ ਮਿਲਣ ਤੋਂ ਬਾਅਦ ਧਰਮਸੋਤ ਨੂੰ ਅਮਲੋਹ ਸਥਿਤ ਘਰ ਤੋਂ ਤੜਕੇ 3 ਵਜੇ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਤੋਂ ਧਰਮਸੋਤ ਨਾਭਾ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ: ਪਾਕਿਸਤਾਨ : 70 ਸਾਲਾਂ ਔਰਤ ਨੇ ਨੌਜਵਾਨ ਨਾਲ ਰਚਾਇਆ ਵਿਆਹ, ਬੁਢਾਪੇ ‘ਚ ਮਿਲਿਆ ਜਵਾਨੀ ਦਾ ਪਿਆਰ
ਗੌਰਤਲਬ ਹੈ ਕਿ ਜਦੋਂ ਕੈਪਟਨ ਨੂੰ ਹਟਾ ਕੇ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ। ਉਸ ਸਮੇਂ ਧਰਮਸੋਤ ਨੂੰ ਮੰਤਰੀ ਨਹੀਂ ਬਣਾਇਆ ਗਿਆ। ਧਰਮਸੋਤ ਦੀ ਥਾਂ ਸੰਗਤ ਸਿੰਘ ਗਿਲਜੀਆਂ ਜੰਗਲਾਤ ਮੰਤਰੀ ਬਣੇ। ਵਿਜੀਲੈਂਸ ਬਿਊਰੋ ਦਾ ਦੋਸ਼ ਹੈ ਕਿ ਗਿਲਜੀਆਂ ਦੇ ਸਮੇਂ ਵੀ ਭ੍ਰਿਸ਼ਟਾਚਾਰ ਹੋਇਆ ਸੀ। ਜਿਸ ਵਿੱਚ ਉਨ੍ਹਾਂ ਦਾ ਭਤੀਜਾ ਦਲਜੀਤ ਗਿਲਜੀਆਂ ਵੀ ਸ਼ਾਮਲ ਹੈ । ਕੇਸ ਦਰਜ ਹੋਣ ਤੋਂ ਬਾਅਦ ਗਿਲਜੀਆਂ ਅੰਡਰਗਰਾਊਂਡ ਹੋ ਗਏ ਅਤੇ ਫਿਰ ਹਾਈਕੋਰਟ ਤੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ । ਉਸ ਦਾ ਭਤੀਜਾ ਹਾਲੇ ਵੀ ਦਲਜੀਤ ਜੇਲ੍ਹ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -: