ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਭਾਰਤ ਪਰਤ ਆਏ ਹਨ। ਵਾਪਸ ਆਉਂਦਿਆਂ ਹੀ ਉਨ੍ਹਾਂ ਨੇ ਗਾਂਧੀ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਾਲਿਕਾਰਜੁਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਪਾਰਟੀ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।
![Punjab former CM Charanjit channi](https://dailypost.in/wp-content/uploads/2022/12/WhatsApp-Image-2022-12-19-at-1.25.24-PM-1-1010x1024.jpeg)
ਦੱਸ ਦਈਏ ਕਿ ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਭਾਰਤ ਪਰਤ ਆਏ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਤੋਂ ਤੁਰੰਤ ਬਾਅਦ ਉਹ ਵਿਦੇਸ਼ ਚਲੇ ਗਏ ਸੀ ਤੇ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋ ਸੀਟਾਂ ਤੋਂ ਵੀ ਉਹ ਹਾਰ ਗਏ ਸੀ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
![](https://dailypost.in/wp-content/uploads/2022/10/WhatsApp-Image-2022-10-26-at-8.55.38-PM.jpeg)