ਪੰਜਾਬ ਰਾਜ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲ ਗਏ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਨ੍ਹਾਂ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਸ਼ਾਮਲ ਹਨ। ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੀਤਾ।
ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ ‘ਤੇ ਪੰਜਾਬ ਸਰਕਾਰ ਨੇ 27 ਜਨਵਰੀ, 2025 ਨੂੰ ਸੂਚਿਤ ਕੀਤਾ ਸੀ। ਇਹ ਨਿਯੁਕਤੀਆਂ ਰਾਜ ਸੂਚਨਾ ਕਮਿਸ਼ਨ ਦੇ ਕੰਮ ਵਿੱਚ ਹੋਰ ਪਾਰਦਰਸ਼ਿਤਾ ਲਿਆਉਣਗੀਆਂ ਅਤੇ ਇਸ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਨਾਲ ਕਮਿਸ਼ਨ ਦੇ ਕੰਮ ਵਿੱਚ ਤੇਜ਼ੀ ਆਵੇਗੀ। ਨਾਲ ਹੀ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਚੌਲ ਹੋਣ ਜਾਂ ਆਲੂ… ਪ੍ਰੈਸ਼ਰ ਕੁੱਕਰ ‘ਚ ਕਦੇ ਨਾ ਪਕਾਓ ਇਹ 5 ਚੀਜ਼ਾਂ, ਸਿਹਤ ਨੂੰ ਪਹੁੰਚੇਗਾ ਨੁਕਸਾਨ
ਦੱਸ ਦੇਈਏ ਕਿ ਐਡਵੋਕੇਟ ਹਰਪ੍ਰੀਤ ਸੰਧੂ ਨਾਮੀ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਜਦੋਂਕਿ ਪੂਜਾ ਗੁਪਤਾ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹੈ। ਉਸਦੀ ਅਕਾਦਮਿਕ ਉੱਤਮਤਾ ਅਤੇ ਸਮਾਜ ਭਲਾਈ ਪ੍ਰਤੀ ਸਮਰਪਣ ਨੇ ਉਸਨੂੰ ਪੂਰੇ ਖੇਤਰ ਵਿੱਚ ਨਾਮਣਾ ਖੱਟਿਆ ਹੈ।
ਵੀਡੀਓ ਲਈ ਕਲਿੱਕ ਕਰੋ -:
