ਕਰੀਬ ਪੰਜ ਮਹੀਨਿਆਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਤੈਅ ਹੋਇਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 4 ਸਤੰਬਰ ਤੱਕ ਚੱਲੇਗਾ। ਉੱਥੇ ਹੀ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਲੋਕਾਂ ਨੂੰ ਫਾਇਰ ਸੇਫਟੀ ਸਬੰਧੀ NOC ਹਰ ਸਾਲ ਨਹੀਂ ਬਲਕਿ 3 ਸਾਲ ਦੇ ਬਾਅਦ ਲੈਣੀ ਪਵੇਗੀ। ਉੱਥੇ ਹੀ ਫਾਇਰ ਵਿਭਾਗ ਵਿੱਚ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਫੈਮਿਲੀ ਕੋਰਟ ਵਿੱਚ ਤਾਇਨਾਤ ਕੌਂਸਲਰਾਂ ਦਾ ਹੁਣ ਰੋਜ਼ਾਨਾ ਭੱਤਾ 600 ਰੁਪਏ ਮਿਲੇਗਾ। ਕੈਬਨਿਟ ਮੀਟਿੰਗ ਵਿੱਚ ਭੱਤਾ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਕਿਉਂਕਿ ਪਹਿਲਾਂ ਉਨ੍ਹਾਂ ਨੂੰ 75 ਰੁਪਏ ਰੋਜ਼ਾਨਾ ਭੱਤਾ ਮਿਲਦਾ ਸੀ ਜੀ ਕਿ ਅਜੱ ਦੇ ਸਮੇਂ ਵਿੱਚ ਬਹੁਤ ਘੱਟ ਹੈ। ਕੋਰਟ ਵਿੱਚ ਹੁਣ ਕੇਸ ਬਹੁਤ ਜ਼ਿਆਦਾ ਆ ਰਹੇ ਹਨ। ਅਜਿਹੇ ਵਿੱਚ ਕੌਂਸਲਰਾਂ ‘ਤੇ ਕੰਮ ਦਾ ਬੋਝ ਜ਼ਿਆਦਾ ਸੀ। ਇਸਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ। ਸੂਬੇ ਵਿੱਚ ਦਿਵਿਆਂਗ ਬੱਚਿਆਂ ਦੀ ਦੇਖਭਾਲ ਦੇ ਲਾਈ ਵੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਉੱਥੇ ਹੀ ਪੰਜਾਬ ਦੀ ਪਹਿਲੀ ਸਪੋਰਟਸ ਪਾਲਿਸੀ ਨੂੰ ਵੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਉੱਥੇ ਹੀ ਖਿਡਾਰੀਆਂ ਦੇ ਲਈ 500 ਕਾਡਰ ਸਥਾਪਿਤ ਕੀਤੇ ਜਾਣਗੇ। ਇਸ ਵਿੱਚ 460 ਕੋਚ ਤੇ ਸੀਨੀਅਰ ਕੋਚ ਅਤੇ 40 ਡਿਪਟੀ ਡਾਇਰੈਕਟਰ ਸ਼ਾਮਿਲ ਹੋਣਗੇ। ਇਸਦੇ ਇਲਾਵਾ ਸਟੇਟ ਯੂਥ ਸਰਵਿਸਿਜ਼ ਪਾਲਿਸੀ 2024 ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਹਰ ਪਿੰਡ ਵਿੱਚ ਯੂਥ ਕਲੱਬ ਹੋਵੇਗਾ। ਜਿਸ ਵਿੱਚ 15 ਤੋਂ 35 ਸਾਲ ਦੇ ਲੋਕ ਮੈਂਬਰ ਹੋਣਗੇ। ਕਰੀਬ 8 ਕਰੋੜ ਦਾ ਬਜਟ ਰੱਖਿਆ ਗਿਆ ਹੈ। ਐਡਵੈਂਚਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ ਸ਼ਿਵਾਲਿਕ ਦੇ ਨੇੜੇ ਏਰੀਆ ਵਿਕਸਿਤ ਕੀਤਾ ਜਾਵੇਗਾ। ਇਸ ਬਾਰੇ ਵਿੱਚ ਪਾਲਿਸੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: