ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ, ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ।
ਕੈਬਨਿਟ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਹ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਨੂੰ ਕ੍ਰਮਵਾਰ ਸ਼ਨੀਵਾਰ ਅਤੇ ਐਤਵਾਰ ਹਨ, ਅਤੇ ਜਨਤਕ ਛੁੱਟੀਆਂ ਹਨ।
ਇਹ ਵੀ ਪੜ੍ਹੋ : ਤਰਨਤਾਰਨ ਦੇ ਪਿੰਡ ਕੈਰੋਂ ‘ਚ ਰੇਲਵੇ ਫਾਟਕਾਂ ਨੇੜੇ ਗੈਂ.ਗ.ਵਾ/ਰ, 2 ਨੌਜਵਾਨਾਂ ਦਾ ਗੋ.ਲੀ/ਆਂ ਮਾ/ਰ ਕੇ ਕੀਤਾ ਕ/ਤ.ਲ
ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ 9 ਸਤੰਬਰ ਨੂੰ ਹਸਪਤਾਲ ਵਿੱਚ ਜੇਰੇ ਇਲਾਜ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹੀ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾਸੀ । ਜਿਨ੍ਹਾਂ ਵਿੱਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, “ਜਿਸ ਦੀ ਖੇਤ ਉਸ ਦੀ ਰੇਤ” ਯੋਜਨਾ ਅਤੇ ਸਹਿਕਾਰੀ ਸਭਾਵਾਂ ਵਿੱਚ ਕਰਜ਼ੇ ਦੀਆਂ ਕਿਸ਼ਤਾਂ ਦੀ ਮੁਆਫ਼ੀ ਸਣੇ ਨੌਂ ਵੱਡੇ ਫੈਸਲੇ ਲਏ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
























