ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ ।
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ । ਹੁਣ ਚੇਅਰਮੈਨਾਂ ਦੀ ਥਾਂ ‘ਤੇ DDPO ਨੂੰ ਪ੍ਰਬੰਧਕ ਲਾਇਆ ਗਿਆ ਹੈ । ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ । ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ ।
ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ ! CBI ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: