ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜ਼ਬਰ-ਜਨਾਹ ਤੇ ਕਤਲ ਦੇ ਵਿਰੋਧ ਵਿੱਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਡਾਕਟਰਾਂ ਵੱਲੋਂ OPD ਵਿੱਚ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ । ਸਿਰਫ਼ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ।
ਡਾਕਟਰਾਂ ਦਾ ਕਹਿਣਾ ਹੈ ਕਿ ਇੱਕ ਡਾਕਟਰ ਦਾ ਡਿਊਟੀ ਦੌਰਾਨ ਜ਼ਬਰ-ਜਨਾਹ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਅਜਿਹੇ ਵਿੱਚ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡਾਕਟਰਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਡਾਕਟਰਾਂ ਦੀ ਇਸ ਹੜਤਾਲ ਨੂੰ ਨਰਸਿੰਗ ਸਟਾਫ ਦਾ ਵੀ ਸਮਰਥਨ ਹੈ । ਨਰਸਿੰਗ ਸਟਾਫ ਦਾ ਕਹਿਣਾ ਹੈ ਕਿ ਲੋਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕਾ ਬਾਅਦ ਵਿੱਚ ਡਾਕਟਰ ਸੀ, ਪਹਿਲਾਂ ਉਹ ਇੱਕ ਮਹਿਲਾ ਸੀ। ਇਹ ਘਟਨਾ ਸਮਾਜ ਨੂੰ ਸ਼ਰਮਸਾਰ ਕਰਦੀ ਹੈ। ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ
ਦੱਸ ਦੇਈਏ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਸਿਵਲ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਹੈ। ਇਸ ਵਿੱਚ ਪੰਜ ਹਜ਼ਾਰ ਤੋਂ ਵੱਧ ਡਾਕਟਰ ਤਾਇਨਾਤ ਹਨ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਹੈ। ਹਸਪਤਾਲਾਂ ਵਿੱਚ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਇਸ ਦੇ ਨਾਲ ਹੀ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸੋਮਵਾਰ ਤੋਂ ਹਸਪਤਾਲਾਂ ‘ਚ ਕੰਮ ਨਿਯਮਤ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: