ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਛੇਤੀ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਉਤੇ ਵਿਚਾਰ ਕਰ ਰਹੀ ਹੈ। ਇਸ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ। CM ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ‘ਚ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਇੱਕ ਐਪ ਰਾਹੀਂ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਗਰਿਕਾਂ ਨੂੰ ਸਿਰਫ਼ ਇੱਕ ਫ਼ੋਨ ਕਾਲ ਨਾਲ ਹੀ ਇਸ ਸਕੀਮ ਦਾ ਲਾਭ ਮਿਲੇਗਾ।
ਮਿਉਂਸਪਲ ਭਵਨ, ਚੰਡੀਗੜ ਵਿਖੇ ਨਵੇਂ ਭਰਤੀ ਕੀਤੇ ਗਏ 315 ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਸਿਰਫ਼ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਸ ਲਈ ਇਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਵਿਭਾਗ ਵਿੱਚ 300 ਹੋਰ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਔਰਤ ਨੇ ਪਤੀ ਦੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ, ਜਾਂਚ ‘ਚ ਜੁਟੀ ਪੁਲਿਸ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਠੇਕੇ ‘ਤੇ ਕੰਮ ਕਰਦੇ 14,000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਅਤੇ ਮੰਤਰੀ ਮੰਡਲ ਨੇ ਇੰਨੇ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਲਿਸ ਨੇ 2100 ਅਸਾਮੀਆਂ ਦੀ ਭਰਤੀ ਦਾ ਐਲਾਨ ਕੀਤਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਚਾਰ ਸਾਲਾਂ ਦੌਰਾਨ ਹਰ ਸਾਲ ਕਾਂਸਟੇਬਲਾਂ ਦੀਆਂ 1800 ਅਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਭਰੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: