ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਾਰੇ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ। ਇਨ੍ਹਾਂ ਵਿੱਚ ਹੁਨਰ ਵਿਕਾਸ ਕੇਂਦਰ, ਸੀ-ਪਿਟ ਕੈਂਪ ਅਤੇ ਹਥਿਆਰਬੰਦ ਸੈਨਾ ਤਿਆਰੀ ਸੰਸਥਾ ਸ਼ਾਮਲ ਹਨ।
ਸਰਕਾਰ ਨੇ ਇਹ ਫੈਸਲਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਦੱਸ ਦੇਈਏ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਸ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਦੇ ਪੱਤਰ ਮੁਤਾਬਕ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀਆਂ ਵੀ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ MP ਰਾਘਵ ਚੱਢਾ, ਸਾਂਸਦ ਫੰਡਾਂ ਚੋਂ 3.25 ਕਰੋੜ ਰੁ. ਦੇਣ ਦਾ ਕੀਤਾ ਐਲਾਨ
ਸੂਬੇ ਦੀ ਮਾੜੀ ਸਥਿਤੀ ਦੇ ਮੱਦੇਨਜ਼ਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ। ਇਸ ਦੇ ਨਾਲ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਇੱਥੇ ਉਹ ਹੜ੍ਹ ਪ੍ਰਭਾਵਿਤ ਸਥਿਤੀ ਅਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























