ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ 2023 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੋਟੇ ਬੱਚਿਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਉਣ ਲਈ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਆਂਗਣਵਾੜੀ ਸੈਂਟਰ ਹੁਣ 9 ਜਨਵਰੀ 2023 ਤੋਂ ਖੋਲ੍ਹੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਧਦੀ ਠੰਡ ਕਾਰਣ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਲਾਂ 2 ਜਨਵਰੀ ਤੱਕ ਛੁੱਟੀਆਂ ਐਲਾਨੀਆਂ ਸਨ, ਪਰ ਠੰਡ ਦਾ ਕਹਿਰ ਵਧਣ ਕਾਰਨ ਪੰਜਾਬ ਸਰਕਾਰ ਨੇ ਇਹ ਛੁੱਟੀਆਂ ਵਧਾ ਕੇ 8 ਜਨਵਰੀ ਤਕ ਕਰ ਦਿੱਤੀਆਂ । ਜਿਸ ਤੋਂ ਬਾਅਦ ਹੁਣ 9 ਜਨਵਰੀ ਨੂੰ ਪੰਜਾਬ ਦੇ ਸਕੂਲ ਖੁੱਲ੍ਹਣਗੇ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਨੋਟਬੰਦੀ ‘ਤੇ ਕੇਂਦਰ ਸਰਕਾਰ ਨੂੰ ਦਿੱਤੀ ਕਲੀਨ ਚਿੱਟ, ਕਿਹਾ- ‘ਸਰਕਾਰ ਦਾ ਫ਼ੈਸਲਾ ਸਹੀ’
ਦੱਸ ਦੇਈਏ ਕਿ ਛੁੱਟੀਆਂ ਤੋਂ ਬਾਅਦ ਸਾਰੇ ਆਂਗਣਵਾੜੀ ਸੈਂਟਰ ਤੇ ਸੂਬੇ ਦੇ ਸਕੂਲ ਆਪਣੇ ਪਹਿਲਾਂ ਦੇ ਨਿਰਧਾਰਿਤ ਸਮੇਂ ‘ਤੇ ਹੀ ਖੋਲ੍ਹੇ ਤੇ ਬੰਦ ਕੀਤੇ ਜਾਣਗੇ। ਸੂਬਾ ਸਰਕਾਰ ਨੇ ਸਾਰੇ ਸਰਕਾਰੀ, ਨਿੱਜੀ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: