Punjab Govt Extend: ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਦਾ ਸਮਾਂ ਵਧਾਉਣ ਦਾ ਐਲਾਨ ਕੀਤਾ ਹੈ। ਇਹ ਨਾਈਟ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਨਾਈਟ ਕਰਫਿਊ ਵਾਲੇ ਜ਼ਿਲ੍ਹਿਆਂ ਵਿੱਚ ਲੁਧਿਆਣਾ, ਸ੍ਰੀ ਫ਼ਤਿਹਗੜ੍ਹ ਸਾਹਿਬ, ਜਲੰਧਰ, ਮੁਹਾਲੀ, ਪਟਿਆਲਾ, ਰੋਪੜ ਅਤੇ ਕਪੂਰਥਲਾ ਸ਼ਾਮਿਲ ਹਨ। ਸੀਐਮ ਅਮਰਿੰਦਰ ਨੇ ਵੀਰਵਾਰ ਨੂੰ ਕਿਹਾ ਕਿ ਨਾਈਟ ਕਰਫਿਊ ਲਈ ਦਿਸ਼ਾ ਨਿਰਦੇਸ਼ ਸ਼ਾਮ ਤੱਕ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਨਾਈਟ ਕਰਫਿਊ ਸਥਿਤੀ ‘ਤੇ ਕਾਬੂ ਪਾਉਣ ਤੱਕ ਜਾਰੀ ਰਹੇਗਾ।
ਦੱਸ ਦੇਈਏ ਕਿ ਪੰਜਾਬ ਵਿੱਚ 1 ਤੋਂ 17 ਮਾਰਚ ਦੇ ਵਿਚਕਾਰ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਚਾਰ ਗੁਣਾ ਵਧੀ ਹੈ। 1 ਮਾਰਚ ਨੂੰ 500 ਨਵੇਂ ਕੇਸ ਸਾਹਮਣੇ ਆਏ ਸਨ, ਜਦੋਂ ਕਿ 17 ਮਾਰਚ ਨੂੰ 2045 ਨਵੇਂ ਕੇਸ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ ਇੱਕ ਦਿਨ ਵਿੱਚ 39 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਪਿਛਲੇ ਇੱਕ ਮਹੀਨੇ ਵਿੱਚ 392 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।
ਗੌਰਤਲਬ ਹੈ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਫਿਰ ਤੋਂ ਕੋਰੋਨਾ ਦੇ ਕੇਸ ਵੱਧ ਰਹੇ ਹਨ, ਉਹ ਪਿਛਲੇ ਰਿਕਾਰਡ ਨੂੰ ਤੋੜ ਰਹੇ ਹਨ । ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਇੱਕ ਦਿਨ ਵਿੱਚ 2067 ਨਵੇਂ ਕੇਸ ਸਾਹਮਣੇ ਆਏ ਸਨ ਅਤੇ ਹੁਣ ਇਹੋ ਗਿਣਤੀ ਮਾਰਚ ਵਿੱਚ ਹੋ ਗਈ ਹੈ।
ਇਹ ਵੀ ਦੇਖੋ: ਖੇਤੀ ਕਨੂੰਨਾਂ ‘ਤੇ BJP ਲੀਡਰ ਦਾ ਪੱਤਰਕਾਰ ਨਾਲ ਪੈ ਗਿਆ ਪੇਚਾ, ਗੱਲ ਵੱਧਦੀ-ਵੱਧਦੀ ਪਿਓ ਤੱਕ ਜਾ ਪੁੱਜੀ