ਪੰਜਾਬ ਵਿਚੋਂ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਈਨਿੰਗ ਵਾਲੇ ਗੈਰ-ਕਾਨੂੰਨੀ ਕੰਮਾਂ ਨੂੰ ਰੋਕਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸਦੇ ਚਲਦਿਆਂ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ। ਲੋਕ ਵਿਸ਼ੇਸ਼ ਟੋਲ ਫ੍ਰੀ ਨੰਬਰ 1800-180-2422 ‘ਤੇ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ। ਇਸ ਤੋਂ ਇਲਾਵਾ ਨਜਾਇਜ਼ ਵਸੂਲੀ, ਮਹਿੰਗੀ ਰੇਤ ਵੇਚਣ ਨੂੰ ਲੈ ਕੇ ਵੀ ਸ਼ਿਕਾਇਤਾਂ ਵੀ ਇਸੇ ਨੰਬਰ ‘ਤੇ ਕੀਤੀਆਂ ਜਾ ਸਕਦੀਆਂ ਹਨ। ਮਾਨ ਸਰਕਾਰ ਨੇ ਦਾਵਾ ਕੀਤਾ ਹੈ ਕਿ ਇਸ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਵੀ ਨੰਬਰ ਜਾਰੀ ਕਰ ਚੁੱਕੀ ਹੈ।
ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਹਾਲੇ ਤੱਕ ਰੇਤ ਦੀ ਮਾਈਨਿੰਗ ਨੂੰ ਲੈ ਕੇ ਕੋਈ ਪਾਲਿਸੀ ਨਹੀਂ ਬਣਾਈ ਗਈ ਹੈ। ਇਸ ‘ਤੇ ਮਾਇਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 6 ਮਹੀਨਿਆਂ ਦੇ ਅੰਦਰ ਇਸ ਸਬੰਧੀ ਪਾਲਿਸੀ ਲਿਆਂਦੀ ਜਾਵੇਗੀ। ਜਿਸ ਕਾਰਨ ਹੁਣ ਤੱਕ ਮਾਨ ਸਰਕਾਰ ਵੱਲੋਂ ਰੇਤ ਦੇ ਰੇਟ ਫਿਕਸ ਨਹੀਂ ਕੀਤੇ ਗਏ ਹਨ।
ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਨਜਾਇਜ਼ ਮਾਈਨਿੰਗ ਨੂੰ ਲੈ ਕੇ ਰੋਪੜ ਵਿੱਚ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਮੋਹਾਲੀ-ਰੋਪੜ ਦੇ ਮਾਈਨਿੰਗ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੰਤਰੀ ਬੈਂਸ ਦੇ ਆਦੇਸ਼ ‘ਤੇ ਰੋਪੜ ਦੇ ਖੇੜਾ ਕਲਮੋਟ ਵਿੱਚ ਕ੍ਰਸ਼ਰ ਵੀ ਸੀਲ ਕਰ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: