ਪੰਜਾਬ ਵਿੱਚ ਹਥਿਆਰਾਂ ਦੇ ਦਮ ‘ਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਰੋਕ ਲਗਾਉਣ ਲਈ ਭਗਵੰਤ ਮਾਨ ਸਰਕਾਰ ਦੀ ਮੁਹਿੰਮ ਰੰਗ ਲਿਆ ਰਹੀ ਹੈ । ਮੋਹਾਲੀ ਜ਼ਿਲ੍ਹੇ ਵਿੱਚ 153 ਵਿਅਕਤੀਆਂ ਦੇ ਅਸਲਾ ਰੱਖਣ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ । ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਕਰੀਬ 450 ਲੋਕਾਂ ਨੂੰ ਲਾਇਸੈਂਸ ਰੱਦ ਕਰਨ ਦੇ ਨੋਟਿਸ ਜਾਰੀ ਕੀਤੇ ਹਨ । ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ।
ਲੋਕਾਂ ਦੇ ਅਸਲਾ ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ । ਇਨ੍ਹਾਂ ਵਿੱਚ ਪਤੇ ਦੀ ਤਬਦੀਲੀ, ਲਾਇਸੈਂਸ ਧਾਰਕ ਦੀ ਮੌਤ ਹੋ ਜਾਣਾ, ਲਾਇਸੈਂਸ ਧਾਰਕ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੋਣਾ ਅਤੇ ਸਮੇਂ ਸਿਰ ਲਾਇਸੈਂਸ ਦੀ ਖਰੀਦ ਨਾ ਕਰਨਾ ਆਦਿ ਸ਼ਾਮਿਲ ਹੈ ।
ਦੱਸ ਦੇਈਏ ਕਿ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ 7,014 ਲੋਕਾਂ ਨੂੰ ਅਸਲਾ ਲਾਇਸੈਂਸ ਦਿੱਤੇ ਗਏ ਹਨ। ਇਸ ਦੇ ਨਾਲ ਹੀ 8,607 ਰਜਿਸਟਰਡ ਹਥਿਆਰ ਲੋਕਾਂ ਕੋਲ ਹਨ । ਜਾਣਕਾਰੀ ਅਨੁਸਾਰ ਜਿਨ੍ਹਾਂ ਲਾਇਸੈਂਸਾਂ ‘ਤੇ 2 ਹਥਿਆਰ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ, ਉਨ੍ਹਾਂ ਦੀ ਗਿਣਤੀ 1,653 ਹੈ । ਉੱਥੇ ਹੀ ਦੂਜੇ ਪਾਸੇ ਤਿੰਨ ਜਾਂ ਇਸ ਤੋਂ ਵੱਧ ਹਥਿਆਰ ਰੱਖਣ ਦੀ ਮਨਜ਼ੂਰੀ ਦੇਣ ਵਾਲੇ ਲਾਇਸੈਂਸਾਂ ਦੀ ਗਿਣਤੀ 196 ਹੈ । ਇਸ ਸਾਲ 31 ਜੁਲਾਈ ਤੱਕ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ 130 ਵਿਅਕਤੀਆਂ ਨੂੰ ਹਥਿਆਰ ਰੱਖਣ ਦੇ ਲਾਇਸੈਂਸ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: