punjab haryana high court: ਮਾਡਲ ਛੇੜਛਾੜ ਮਾਮਲੇ ਵਿੱਚ ਪੰਜਾਬੀ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਰਾਇਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੇ ਚਾਰ ਭਗੌੜੇ ਦੋਸ਼ੀਆਂ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਕੇਸ ਵਿੱਚ ਮੁਲਜ਼ਮਾਂ ਵੱਲੋਂ ਵਕੀਲ ਕਨਿਕਾ ਆਹੂਜਾ ਨੇ ਦਲੀਲਾਂ ਪੇਸ਼ ਕੀਤੀਆਂ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਕਰੀਬ 3 ਘੰਟੇ ਇਸ ਮਾਮਲੇ ‘ਤੇ ਬਹਿਸ ਹੋਈ। ਇਸ ਆਧਾਰ ‘ਤੇ ਅਦਾਲਤ ਨੇ ਲਾਭ ਦਿੱਤਾ ਹੈ।
ਜਿਨ੍ਹਾਂ ਮੁਲਜ਼ਮਾਂ ਨੂੰ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦਿੱਤੀ ਸੀ, ਉਨ੍ਹਾਂ ਵਿੱਚ ਪੀਟੀਸੀ ਚੈਨਲ ਦੇ ਨਿਰਮਾਤਾ ਨਿਰਦੇਸ਼ਕ ਲਕਸ਼ਮਣ, ਨਿਹਾਰਿਕਾ, ਸਹਾਇਕ ਨਿਰਦੇਸ਼ਕ ਨੈਨਸੀ ਘੁੰਮਣ ਅਤੇ ਉਸ ਦਾ ਪਤੀ ਭੁਪਿੰਦਰਜੀਤ ਸ਼ਾਮਲ ਹਨ।
ਮਾਮਲੇ ਵਿੱਚ ਖਰੜ ਇਲਾਕੇ ਦੀ ਰਹਿਣ ਵਾਲੀ 24 ਸਾਲਾ ਲੜਕੀ ਸ਼ਿਕਾਇਤਕਰਤਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਨਰਾਇਣ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਪੁਲੀਸ ਨੇ ਮਾਡਲ ਨੂੰ ਜ਼ਬਰਦਸਤੀ ਬੰਦੀ ਬਣਾ ਕੇ ਰੱਖਣਾ, ਛੇੜਛਾੜ, ਅਪਰਾਧਿਕ ਸਾਜ਼ਿਸ਼ ਰਚਣ ਆਦਿ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਉਸ ਦਾ ਦੋ ਦਿਨ ਦਾ ਰਿਮਾਂਡ ਵੀ ਲਿਆ ਗਿਆ।