ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਇਹ ਸਿੱਖਿਆ ਕ੍ਰਾਂਤੀ ਹੈ, ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕੀਤੀ ਸੀ।
ਉਨ੍ਹਾਂ ਨੇ ਪੋਸਟ ਵਿੱਚ ਲਿਖਿਆ,”ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਹ ਸਿੱਖਿਆ ਕ੍ਰਾਂਤੀ ਹੈ, ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕੀਤੀ ਸੀ ।”
ਇਹ ਵੀ ਪੜ੍ਹੋ: ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਾਫ਼ ਅਤੇ ਸੁਰੱਖਿਅਤ ਕੈਂਪਸ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਚੌਕੀਦਾਰ ਸਣੇ ਸੈਨੀਟੇਸ਼ਨ ਅਤੇ ਸਫ਼ਾਈ ਕਰਮਚਾਰੀਆਂ ਦੀ ਭਰਤੀ ਲਈ 123 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਸੀ ।
ਵੀਡੀਓ ਲਈ ਕਲਿੱਕ ਕਰੋ -: