ਸ਼ਨੀਵਾਰ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ 2025-26 ਪੇਸ਼ ਕੀਤਾ ਗਿਆ, ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਾਸ਼ਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਨੂੰ ਇਕ ਵਾਰ ਫਿਰ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਕੁਝ ਨਹੀਂ ਦਿੱਤਾ ਗਿਆ ਹੈ। ਇਸ ਨੂੰ ਚੋਣ ਬਜਟ ਦੱਸਦਿਆਂ ਆਮ ਆਦਮੀ ਪਾਰਟੀ (ਆਪ) ਆਗੂ ਨੇ ਕਿਹਾ ਕਿ ਬਿਹਾਰ ਲਈ ਹੀ ਐਲਾਨ ਕੀਤੇ ਗਏ ਹਨ।
ਬਜਟ ’ਤੇ ਪ੍ਰਤੀਕਰਮ ਦਿੰਦਿਆਂ ਮਾਨ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਅਣਗੌਲਿਆ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਪੋਸਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ MSP, ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ। ਪੰਜਾਬ ਨੂੰ ਅਜਿਹਾ ਕੁਝ ਨਹੀਂ ਦਿੱਤਾ ਜੋ ਕਿ ਉਸ ਦੇ ਆਰਥਿਕ ਅਤੇ ਭਵਿੱਖ ‘ਚ ਸੁਧਾਰ ਲਿਆ ਸਕੇ। ਇਹ ਬਜਟ ਕੇਵਲ ਚੋਣਾਵੀ ਬਜਟ ਹੈ। ਜਿਸ ਵਿੱਚ ਕੇਵਲ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇੱਕ ਵਾਰ ਫ਼ਿਰ ਬਜਟ ‘ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ। ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ ‘ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।
ਹਰਸਿਮਰਤ ਬਾਦਲ ਨੇ ਵੀ ਕੇਂਦਰੀ ਬਜਟ 2025-26 ‘ਤੇ ਬਿਆਨ ਦਿੰਦਿਆਂ ਕਿਹਾ ਕਿ “ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ ‘ਚ ਕਿਸਾਨਾਂ ਲਈ ਕੁਝ ਵੀ ਨਹੀਂ ਹੈ, ਬਜਟ ‘ਚ ਬਿਹਾਰ ਤੇ ਅਸਾਮ ਵਰਗੇ ਚੋਣਵੇਂ ਰਾਜਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਦਕਿ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਗਿਆ”
ਦੂਜੇ ਪਾਸੇ ਪੀ.ਐੱਮ. ਮੋਦੀ ਨੇ ਇਸ ਨੂੰ ਆਮ ਆਦਮੀ ਦਾ ਬਜਟ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਵੀ ਤਾਰੀਫ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਇਹ ਬਜਟ ਮਿਡਲ ਕਲਾਸ ਦੀਆਂ ਜੇਬਾਂ ਨੂੰ ਭਾਰਾ ਕਰੇਗਾ ਅਤੇ ਆਤਮ-ਨਿਰਭਰ ਭਾਰਤ ਮੁਹਿੰਮ ਨੂੰ ਹੁਲਾਰਾ ਦੇਵੇਗਾ।
ਇਹ ਵੀ ਪੜ੍ਹੋ : Budget 2025-26 : ‘ਇਹ ਬਜਟ ਆਮ ਲੋਕਾਂ ਦੇ ਸੁਪਨੇ ਪੂਰੇ ਕਰਨ ਵਾਲਾ’, PM ਮੋਦੀ ਨੇ ਕੀਤੀ ਖੂਬ ਤਾਰੀਫ਼
ਪੀਐਮ ਮੋਦੀ ਨੇ ਅੱਗੇ ਕਿਹਾ, ਅੱਜ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਹ 140 ਕਰੋੜ ਭਾਰਤੀਆਂ ਦੀਆਂ ਉਮੀਦਾਂ ਦਾ ਬਜਟ ਹੈ, ਇਹ ਹਰ ਭਾਰਤੀ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲਾ ਬਜਟ ਹੈ। ਅਸੀਂ ਨੌਜਵਾਨਾਂ ਲਈ ਕਈ ਸੈਕਟਰ ਖੋਲ੍ਹੇ ਹਨ। ਇਹ ਵਿਕਸਤ ਭਾਰਤ ਦੇ ਮਿਸ਼ਨ ਨੂੰ ਚਲਾਉਣ ਜਾ ਰਿਹਾ ਹੈ, ਇਹ ਬਜਟ ਫੋਰਸ ਗੁਣਕ ਹੈ। ਇਹ ਇੱਕ ਅਜਿਹਾ ਬਜਟ ਹੈ ਜੋ ਸਾਡੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰੇਗਾ। ਅਸੀਂ ਨੌਜਵਾਨਾਂ ਲਈ ਕਈ ਸੈਕਟਰ ਖੋਲ੍ਹੇ ਹਨ। ਆਮ ਨਾਗਰਿਕ ਵਿਕਸਿਤ ਭਾਰਤ ਦੇ ਮਿਸ਼ਨ ਨੂੰ ਚਲਾਉਣ ਜਾ ਰਹੇ ਹਨ। ਇਹ ਬਜਟ ਸ਼ਕਤੀ ਵਧਾਉਣ ਵਾਲਾ ਹੈ। ਇਹ ਬਜਟ ਬੱਚਤ, ਨਿਵੇਸ਼, ਖਪਤ ਅਤੇ ਵਿਕਾਸ ਨੂੰ ਵਧਾਏਗਾ।
ਵੀਡੀਓ ਲਈ ਕਲਿੱਕ ਕਰੋ -:
