ਪੰਜਾਬ ਵਿੱਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਰਹੇ ਹਨ। ਐਤਵਾਰ ਨੂੰ ਸੂਬੇ ਦਾ ਪਟਿਆਲਾ ਜ਼ਿਲ੍ਹਾ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਰਿਕਾਰਡ 43.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ । ਉੱਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਵਿਚ ਸੂਬੇ ਵਿੱਚ ਗਰਮ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਅਪ੍ਰੈਲ ਮਹੀਨੇ ਵਿੱਚ ਹੀ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਪਿਛਲੇ ਸਾਲ ਵਿੱਚ ਅਪ੍ਰੈਲ ਦੇ ਸ਼ੁਰੂਆਤੀ ਦਿਨਾਂ ਵਿੱਚ ਔਸਤ ਤਾਪਮਾਨ ਸਿਰਫ 35 ਡਿਗਰੀ ਦਰਜ ਕੀਤਾ ਗਿਆ ਸੀ, ਪਰ ਇਸ ਵਾਰ ਰਿਕਾਰਡ ਤੋੜ ਤਾਪਮਾਨ ਦਰਜ ਕੀਤਾ ਜਾ ਰਿਹਾ ਹੈ । ਮੌਸਮ ਵਿਭਾਗ ਨੇ 11 ਅਪ੍ਰੈਲ ਨੂੰ ਜਲੰਧਰ ਵਿੱਚ 42 ਡਿਗਰੀ ਸੈਲਸੀਅਸ ਤੇ 12 ਅਪ੍ਰੈਲ ਨੂੰ 43 ਡਿਗਰੀ ਸੈਲਸੀਅਸ ਤਾਪਮਾਨ ਦਾ ਅਨੁਮਾਨ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਬਰਨਾਲਾ ਵਿੱਚ ਦਿਨ ਦਾ ਤਾਪਮਾਨ 43.1 ਡਿਗਰੀ, ਮੁਕਤਸਰ ਵਿੱਚ 43.1 ਡਿਗਰੀ, ਬਠਿੰਡਾ ਵਿੱਚ 42.4 ਡਿਗਰੀ, ਪਟਿਆਲਾ ਵਿੱਚ 41.8 ਡਿਗਰੀ, ਮੋਗਾ ਵਿੱਚ 40.5 ਡਿਗਰੀ, ਲੁਧਿਆਣਾ ਵਿੱਚ 40.7 ਡਿਗਰੀ, ਅੰਮ੍ਰਿਤਸਰ ਵਿੱਚ 40.5 ਅਤੇ ਜਲੰਧਰ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਇਸ ਸਬੰਧੀ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਦਿਨ ਸਮੇਂ ਗਰਮ ਹਵਾਵਾਂ ਚੱਲਣਗੀਆਂ । ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਤੋਂ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਹਿਮਾਚਲ ਵਿੱਚ ਬੱਦਲਵਾਈ ਰਹਿ ਸਕਦੀ ਹੈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਤੇ ਵੀ ਪਵੇਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”