ਉੱਤਰ ਭਾਰਤ ਵਿੱਚ ਅਪ੍ਰੈਲ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਰਹੇ ਹਨ।ਇਸੇ ਵਿਚਾਲੇ ਗਰਮੀ ਕਾਰਨ ਝੁਲਸ ਰਹੇ ਪੂਰੇ ਉੱਤਰੀ ਤੇ ਮੱਧ ਭਾਰਤ ਲਈ ਰਾਹਤ ਦੀ ਖਬਰ ਹੈ। ਜਿਸ ਕਾਰਨ ਅਗਲੇ 10 ਦਿਨਾਂ ਤੱਕ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਇਸ ਸਬੰਧੀ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਨੇ ਕਸ਼ਮੀਰ ਵਿੱਚ ਦਸਤਕ ਦੇ ਦਿੱਤੀ ਹੈ। ਜਿਸ ਦੇ ਪ੍ਰਭਾਵ ਕਾਰਨ 13-14 ਅਪ੍ਰੈਲ ਨੂੰ ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸੇ ਦੇ ਨਾਲ ਹੀ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ 18 ਅਪ੍ਰੈਲ ਨੂੰ ਇੱਕ ਹੋਰ ਵੈਸਟਰਨ ਡਿਸਟਰਬੈਂਸ ਆ ਸਕਦੀ ਹੈ । ਜਿਸ ਦਾ ਪ੍ਰਭਾਵ ਉੱਤਰ ਤੋਂ ਮੱਧ ਭਾਰਤ ਤੱਕ 22 ਅਪ੍ਰੈਲ ਤੱਕ ਰਹੇਗਾ । ਜਿਸ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ ।
ਇਹ ਵੀ ਪੜ੍ਹੋ: ਮਾਨ ਕੈਬਨਿਟ ਦਾ ਵੱਡਾ ਫ਼ੈਸਲਾ, RDF ‘ਚ ਕੀਤੀ ਸੋਧ, ਕੇਂਦਰ ਨੇ ਫੰਡ ਜਾਰੀ ਕਰਨ ਲਈ ਰਖੀ ਸੀ ਸ਼ਰਤ
ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਉੱਤਰ ਪੱਛਮੀ ਭਾਰਤ ਵਿੱਚ ਗਰਮੀ ਦੀ ਲਹਿਰ ਖ਼ਤਮ ਹੋ ਗਈ ਹੈ ਤੇ ਬੱਦਲਾਂ ਦੀ ਵਧਦੀ ਮੌਜੂਦਗੀ ਕਾਰਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਜੇਨਾਮਾਨੀ ਅਨੁਸਾਰ ਦਿੱਲੀ, ਪੰਜਾਬ, ਰਾਜਸਥਾਨ ਤੇ ਹਰਿਆਣਾ ਵਿੱਚ ਬੱਦਲਾਂ ਦੀ ਮੌਜੂਦਗੀ ਨਾਲ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”