ਪੰਜਾਬ ਵਿੱਚ ਗਰਮੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅਗਲੇ ਇੱਕ ਹਫ਼ਤੇ ਵਿੱਚ ਪੰਜਾਬ ਸਣੇ ਹਰਿਆਣਾ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਸੂਬਿਆਂ ਵਿੱਚ ਸਖ਼ਤ ਗਰਮੀ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 45.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਤਾਪਮਾਨ ਵਿੱਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।
ਬੁੱਧਵਾਰ ਨੂੰ ਪੰਜਾਬ ਦੇ ਮੁਕਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ, ਫਿਰੋਜ਼ਪੁਰ ਵਿੱਚ 43.2 ਡਿਗਰੀ, ਅੰਮ੍ਰਿਤਸਰ ਵਿੱਚ 42.5 ਡਿਗਰੀ ਅਤੇ ਬਰਨਾਲਾ ਵਿੱਚ 42.4 ਡਿਗਰੀ ਦਰਜ ਕੀਤਾ ਗਿਆ । ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਪੰਜਾਬ ਵਿੱਚ ਸ਼ੁੱਕਰਵਾਰ ਤੋਂ ਇੱਕ ਵਾਰ ਲੋਕਾਂ ਨੂੰ ਲੂ ਦਾ ਸਾਹਮਣਾ ਕਰਨਾ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਹਫ਼ਤੇ ਵੀ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪਵੇਗਾ | 16 ਮਈ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ
ਦੱਸ ਦੇਈਏ ਕਿ ਪੱਛਮੀ ਗੜਬੜੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਂਦਾ ਹੈ। ਇਸੇ ਕਾਰਨ ਪੰਜਾਬ ਵਿੱਚ ਮਾਰਚ ਅਤੇ ਅਪ੍ਰੈਲ ਦਾ ਮਹੀਨਾ ਨਿਕਲ ਗਿਆ । ਲੰਬੇ ਡ੍ਰਾਈ ਸਪੈਲ ਕਾਰਨ ਮਿੱਟੀ ਦੀ ਨਮੀ ਕਾਫ਼ੀ ਘੱਟ ਗਈ ਹੈ । ਜਦੋਂ ਮਿੱਟੀ ਵਿੱਚ ਨਮੀ ਘੱਟ ਹੁੰਦੀ ਹੈ, ਤਾਂ ਸੂਰਜ ਦੀ ਰੌਸ਼ਨੀ ਆਉਂਦੀ ਹੈ, ਫਿਰ ਜ਼ਿਆਦਾ ਮਾਤਰਾ ਵਿੱਚ ਹੀਟ ਜਜ਼ਬ ਹੁੰਦੀ ਹੈ। ਜਿਸ ਕਾਰਨ ਜ਼ਿਆਦਾ ਰੇਡੀਏਸ਼ਨ ਨਿਕਲਣ ਕਾਰਨ ਤਾਪਮਾਨ ਵੱਧ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: