ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਫਿਲਹਾਲ ਰੋਪੜ ਜ਼ਿਲ੍ਹੇ ਲਈ ਹੀ ਜਾਰੀ ਹੋਏ ਹਨ। ਦੱਸ ਦੇਈਏ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਰੋਪੜ ਵਿੱਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ ।
ਇਸੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲ੍ਹੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: