ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਦੋਵਾਂ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਬੀਤੇ ਦਿਨ ਹੋਈ ਭਾਰੀ ਬਾਰਿਸ਼ ਕਾਰਨ ਕਈ ਸ਼ਹਿਰ ਜਲ-ਥਲ ਹੋ ਗਏ । ਉੱਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਵਿੱਚ ਵੀ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਹਿਮਾਚਲ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਦਰਅਸਲ, ਹਿਮਾਚਲ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਦਾ ਖਤਰਾ ਮੰਡਰਾ ਰਿਹਾ ਹੈ । ਪਹਾੜਾਂ ਵਿੱਚ ਭਾਰੀ ਮੀਂਹ ਮਗਰੋਂ ਪੰਜਾਬ ਦੇ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ । ਇਸ ਦੌਰਾਨ ਪਠਾਨਕੋਟ ਦੇ ਸੱਤ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ । ਪਠਾਨਕੋਟ ਜ਼ਿਲ੍ਹੇ ਦੇ ਸੱਤ ਪਿੰਡ ਤੂਰ, ਚੇਬੇ, ਮਮੀਆ, ਲਸਿਆਨ ਆਦਿ ਵਿੱਚ ਪਾਣੀ ਭਰ ਗਿਆ ਅਤੇ ਉਕਤ ਪਿੰਡਾਂ ਦਾ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ।
ਇਹ ਵੀ ਪੜ੍ਹੋ: ਮੋਗਾ ‘ਚ ਕਾਰ ਤੇ ਬਾਈਕ ਦੀ ਜ਼ਬਰਦਸਤ ਟੱਕਰ, ਪਿਓ-ਪੁੱਤ ਦੀ ਮੌਤ, ਬੁੱਗੀਪੁਰਾ ਰੋਡ ‘ਤੇ ਵਾਪਰਿਆ ਹਾਦਸਾ
ਦੱਸ ਦੇਈਏ ਕਿ ਦਰਿਆਵਾਂ ਵਿੱਚ ਪਾਣੀ ਵਧਣ ਕਾਰਨ ਬੀਤੇ ਦਿਨ ਗੜ੍ਹਸ਼ੰਕਰ ਦੇ ਨੀਮ ਪਹਾੜੀ ਪਿੰਡ ਜੇਜੋਂ ਦੁਆਬਾ ਦੀ ਖੱਡ ਵਿੱਚ ਇੱਕ ਇਨੋਵਾ ਕਾਰ ਮੀਂਹ ਕਾਰਨ ਪਿੱਛੋਂ ਆਏ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ ਸੀ। ਜਿਸ ਵਿੱਚ ਕਾਰ ਸਵਾਰ ਇੱਕੋ ਪਰਿਵਾਰ ਦੇ 9 ਮੈੈਂਬਰਾਂ ਸਣੇ 10 ਲੋਕਾਂ ਦੀ ਮੌਤ ਹੋ ਗਈ । ਮ੍ਰਿਤਕਾਂ ਵਿੱਚ ਕਾਰ ਡਰਾਈਵਰ ਵੀ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -: