ਪੰਜਾਬ ਸੰਘਣੀ ਧੁੰਦ ਤੇ ਸੀਤ ਲਹਿਰ ਦੀ ਲਪੇਟ ਵਿਚ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਮੌਸਮ ਵਿੱਚ ਅਚਾਨਕ ਤਬਦੀਲੀ ਆਈ ਹੈ। ਸੂਰਜ ਦੇਵਤਾ ਵੀ ਦਿਨ ਵੇਲੇ ਧੁੰਦ ਵਿੱਚ ਲੁਕੇ ਰਹੇ ਪਰ ਕੁਝ ਸਮੇਂ ਲਈ ਧੁੱਪ ਨਿਕਲੀ ਜਿਸ ਨਾਲ ਦਿਨ ਵੇਲੇ ਤਾਂ ਲੋਕਾਂ ਨੂੰ ਰਾਹਤ ਮਿਲੀ ਪਰ ਸ਼ਾਮ ਨੂੰ ਧੁੰਦ ਦਿਖਾਈ ਦਿੱਤੀ। ਮੌਸਮ ਮਾਹਿਰਾਂ ਅਨੁਸਾਰ ਠੰਢ ਦਾ ਅਸਰ ਵਧੇਗਾ ਅਤੇ ਸੀਤ ਲਹਿਰ ਆਪਣਾ ਰੰਗ ਦਿਖਾਏਗੀ। ਇਸੇ ਵਿਚਾਲੇ 13 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੱਛਮੀ ਗੜਬੜੀ ਵੀ ਸਰਗਰਮ ਹੋ ਗਈ ਹੈ। ਪੱਛਮੀ ਗੜਬੜੀ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤੀ ਹਵਾਵਾਂ ਦਾ ਖਤਰ ਦੇਖਣ ਨੂੰ ਮਿਲ ਸਕਦਾ ਹੈ, ਜਿਸ ਦੇ ਚੱਲਦੇ ਅੱਜ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੇ ਆਸਾਰ ਹੈ। ਸੀਤ ਲਹਿਰ ਚੱਲਣ ਦੀ ਵੀ ਉਮੀਦ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਾਲੇਰਕੋਟਲਾ ਵਿੱਚ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਪਾਰਾ ਡਿੱਗਣ ਦੀ ਸੰਭਾਵਨਾ ਹੈ। ਮੀਂਹ ਦੀ ਭਵਿੱਖਬਾਣੀ ਵਿਚਾਲੇ 4-5 ਦਿਨਾਂ ਤੱਕ ਡਰਾਈ ਮੌਸਮ ਦਾ ਸਾਹਮਣਾ ਕਰਨਾ ਪਏਗਾ।
ਇਹ ਵੀ ਪੜ੍ਹੋ : ਸਿਡਨੀ ਟੈਸਟ ‘ਚ ਭਾਰਤ ਦੀ ਸ਼/ਰਮ.ਨਾਕ ਹਾਰ, ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਦਿੱਤੀ ਮਾਤ
ਮਾਹਿਰਾਂ ਦਾ ਕਹਿਣਾ ਹੈ ਕਿ ਧੁੰਦ ਕਾਰਨ ਸੀਤ ਲਹਿਰ ਅਤੇ ਠੰਢ ਹੋਰ ਵਧੇਗੀ ਦੂਜੇ ਪਾਸੇ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਅੱਜ ਦਿਨ ਭਰ ਤੇਜ਼ ਹਵਾਵਾਂ ਚੱਲਦੀਆਂ ਰਹੀਆਂ, ਜਿਸ ਕਾਰਨ ਦੁਪਹਿਰ ਵੇਲੇ ਕੜਾਕੇ ਦੀ ਠੰਢ ਦੇਖਣ ਨੂੰ ਮਿਲੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਠੰਢੀਆਂ ਹਵਾਵਾਂ ਚੱਲਦੀਆਂ ਰਹੀਆਂ, ਜਿਸ ਕਾਰਨ ਮਹਾਨਗਰ ਜਲੰਧਰ ਵਿੱਚ ਵੀ ਪਾਰਾ ਡਿੱਗ ਗਿਆ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਜਲੰਧਰ ਦੇ ਵੱਧ ਤੋਂ ਵੱਧ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ ਸੀ, ਜੋ ਕਿ ਕਰੀਬ 1 ਡਿਗਰੀ ਦੀ ਗਿਰਾਵਟ ਹੈ।
ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਚਿਤਾਵਨੀ ਜਾਰੀ ਕੀਤੀ ਹੈ ਜਦਕਿ ਸੀਤ ਲਹਿਰ ਦਾ ਕਹਿਰ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੇਗੀ। ਅਗਲੇ ਕੁਝ ਦਿਨਾਂ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ ਪਰ ਬੱਦਲਾਂ ਦਾ ਦਖਲ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: