IB ਤੋਂ ਮਿਲੇ ਇਨਪੁੱਟ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਏਜੰਸੀ ਵੱਲੋਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿੱਚ ਅੱਤਵਾਦੀ ਹਮਲੇ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।
ਮਿਲੀ ਇਨਪੁੱਟ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਵੀ ਧਾਰਮਿਕ ਸਥਾਨ ‘ਤੇ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਚੇਤਾਵਨੀ ਤੋਂ ਬਾਅਦ NIA ਦੀ ਟੀਮ ਨੇ ਅੰਮ੍ਰਿਤਸਰ ਵਿੱਚ ਡੇਰਾ ਲਗਾ ਲਿਆ ਹੈ।
ਇਸ 12 ਮੈਂਬਰੀ NIA ਦੀ ਟੀਮ ਵੱਲੋਂ ਬੰਬ ਤੇ ਗ੍ਰੇਨੇਡ ਬਰਾਮਦਗੀ ਦੇ ਮਾਮਲੇ ਵਿੱਚ ਜਾਂਚ ਕੀਤੀ ਜਾਵੇਗੀ । ਇਨਪੁੱਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀ ਹਥਿਆਰ ਤੇ ਵਿਸਫੋਟਕ ਸਮੱਗਰੀ ਲੈ ਕੇ ਘੁੰਮ ਰਹੇ ਹਨ ਤੇ ਉਹ ਤਿਉਹਾਰਾਂ ਮੌਕੇ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਅਤਿਵਾਦੀਆਂ ਨੂੰ ਹੋਰ ਥਾਵਾਂ ‘ਤੇ ਲਿਜਾਇਆ ਗਿਆ ਹੈ । ਪੁਲਿਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ 3-4 ਪਿੰਡਾਂ ਵਿੱਚ ਚੈਕਿੰਗ ਵੀ ਕੀਤੀ ਗਈ ।
ਦੱਸ ਦੇਈਏ ਕਿ ਖੁਫੀਆ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਕਾਫ਼ੀ ਤੇਜ਼ ਹੋ ਗਈਆਂ ਹਨ । ਪਿਛਲੇ ਕੁਝ ਸਮੇਂ ਦੌਰਾਨ ਡ੍ਰੋਨ 13 ਵਾਰ ਘੁਸਪੈਠ ਕਰ ਚੁੱਕੇ ਹਨ ਤੇ ਸਰਹੱਦੀ ਖੇਤਰ ਦੇ ਖੇਤਾਂ ਵਿੱਚ ਹੁਣ ਤੱਕ ਡ੍ਰੋਨਾਂ ਤੋਂ 35 ਤੋਂ ਵੱਧ ਗ੍ਰਨੇਡ ਸੁੱਟੇ ਜਾ ਚੁੱਕੇ ਹਨ।
ਇਹ ਵੀ ਦੇਖੋ: ਪਿੰਡ ਵਾਲਿਆਂ ਨੇ ਅੱਧੀ ਰਾਤ ਨੂੰ ਕੀਤਾ ਜਾਦੂ-ਟੂਣਾ, ਗੁਰਸਿੱਖ ਕਹਿੰਦਾ ਮੈਂ ਨਹੀਂ ਆਵਾਂਗਾ! ਫੇਰ ਦੇਖੋ ….